ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ! ਚਾਰ ਸਾਥੀਆਂ ਖ਼ਿਲਾਫ਼ ਪਰਚਾ ਦਰਜ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ! ਚਾਰ ਸਾਥੀਆਂ ਖ਼ਿਲਾਫ਼ ਪਰਚਾ ਦਰਜ

ਮਹਿਲ ਕਲਾਂ: ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਚ ਨਸ਼ੇ ਨਾਲ ਹੋਈ ਇਕ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਮਹਿਲ ਕਲਾਂ ਪੁਲਿਸ ਵੱਲੋਂ ਪਿੰਡ ਦੇ ਹੀ ਚਾਰ ਨੌਜਵਾਨਾਂ ਖ਼ਿਲਾਫ਼ ਮਕੱਦਮਾ ਦਰਜ ਕਰ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਇਸ ਸਬੰਧੀ ਸਬ ਡਵੀਜ਼ਨ ਮਹਿਲ ਕਲਾਂ ਦੇ ਡੀ.ਐੱਸ.ਪੀ. ਜਤਿੰਦਰਪਾਲ ਸਿੰਘ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਬੇਅੰਤ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਵਾਸੀ ਚੰਨਣਵਾਲ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਚਾਰ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਇਹ ਚਾਰੋ ਨੌਜਵਾਨ ਅਕਸਰ ਬੇਅੰਤ ਸਿੰਘ ਦੇ ਨਾਲ ਛੋਟੇ-ਮੋਟੇ ਨਸ਼ੇ ਕਰਦੇ ਸਨ ਅਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਵੀ ਉਨ੍ਹਾਂ ਨੇ ਬੇਅੰਤ ਨੂੰ ਨਸ਼ਾ ਕਰਵਾ ਦਿੱਤਾ। ਪਰ ਬੇਅੰਤ ਸਿੰਘ ਨਸ਼ੇ ਦਾ ਆਦੀ ਨਹੀਂ ਸੀ ਅਤੇ ਜ਼ਿਆਦਾ ਮਾਤਰਾ ਕਰਕੇ ਉਸ ਦੀ ਛਾਤੀ ਵਿਚ ਦਰਦ ਹੋਇਆ, ਜਿਸ ਨਾਲ ਉਸਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਫ਼ੈਲ ਰਿਹੈ ਵਾਇਰਸ! 6 ਜ਼ਿਲ੍ਹਿਆਂ 'ਚ ਪਈ ਮਾਰ, ਤੁਸੀਂ ਵੀ ਹੋ ਜਾਓ ਸਾਵਧਾਨ

ਭੁਪਿੰਦਰ ਸਿੰਘ ਨੇ ਆਪਣੇ ਬਿਆਨ ਵਿਚ ਇਹ ਵੀ ਦੱਸਿਆ ਕਿ ਉਹ ਆਪਣੇ ਪੁੱਤਰ ਨੂੰ ਇਸ ਗਲਤ ਸੰਗਤ ਤੋਂ ਰੋਕਦਾ ਸੀ, ਪਰ ਇਨ੍ਹਾਂ ਨੌਜਵਾਨਾਂ ਵੱਲੋਂ ਉਸਦੇ ਨਾਲ ਨਸ਼ਾ ਜਾਰੀ ਰੱਖਿਆ ਗਿਆ। ਪਰਿਵਾਰ ਨੇ ਸਿੱਧਾ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਵੱਲੋਂ ਕਰਵਾਏ ਗਏ ਨਸ਼ੇ ਨਾਲ ਹੀ ਬੇਅੰਤ ਸਿੰਘ ਦੀ ਮੌਤ ਹੋਈ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੂਤਾਂ ਦੀ ਰੌਸ਼ਨੀ 'ਚ ਅਗਲੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS