ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2025-26 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਇਹ ਲਾਭ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐੱਸ. ਏ. ਐੱਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਲਾਭਪਾਤਰੀਆਂ ਨੂੰ ਮਿਲੇਗਾ।
ਉਨ੍ਹਾਂ ਦੱਸਿਆ ਕਿ ਇਹ ਰਕਮ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਦਰਖ਼ਾਸਤਾਂ ਦੇ ਆਧਾਰ ’ਤੇ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਗਰੀਬ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵੇਲੇ ਅਸ਼ੀਰਵਾਦ ਸਕੀਮ ਤਹਿਤ ਸਰਕਾਰ ਵਲੋਂ 51 ਹਜ਼ਾਰ ਰੁਪਏ ਦੀ ਸਿੱਧੀ ਵਿੱਤੀ ਮਦਦ ਦਿੱਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com