ਰਾਂਚੀ- ਝਾਰਖੰਡ ਦੇ ਦੇਵਘਰ 'ਚ ਮੰਗਲਵਾਰ ਨੂੰ ਇਕ ਬੱਸ ਅਤੇ ਟਰੱਕ ਵਿਚਕਾਰ ਹੋਈ ਟੱਕਰ 'ਚ ਘੱਟੋ-ਘੱਟ 5 ਕਾਂਵੜੀਆਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਸਵੇਰੇ 4.30 ਵਜੇ ਮੋਹਨਪੁਰ ਥਾਣਾ ਖੇਤਰ ਦੇ ਜਾਮੁਨੀਆ ਜੰਗਲ ਦੇ ਨੇੜੇ ਕਾਂਵੜੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਗੈਸ ਸਿਲੰਡਰਾਂ ਨਾਲ ਭਰੇ ਇਕ ਵਾਹਨ ਨਾਲ ਟਕਰਾ ਗਈ। ਦੁਮਕਾ ਖੇਤਰ ਦੇ ਇੰਸਪੈਕਟਰ ਜਨਰਲ ਆਫ਼ ਪੁਲਸ ਸ਼ੈਲੇਂਦਰ ਕੁਮਾਰ ਸਿਨਹਾ ਨੇ ਦੱਸਿਆ, "ਦੇਵਘਰ ਦੇ ਮੋਹਨਪੁਰ ਥਾਣਾ ਖੇਤਰ ਦੇ ਜਾਮੁਨੀਆ ਜੰਗਲ ਦੇ ਨੇੜੇ ਕਾਂਵੜੀਆਂ ਨਾਲ ਭਰੀ 32 ਸੀਟਾਂ ਵਾਲੀ ਬੱਸ ਅਤੇ ਗੈਸ ਸਿਲੰਡਰਾਂ ਨਾਲ ਭਰੇ ਇਕ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।"
ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 23 ਕਾਂਵੜੀਏ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਦੁਮਕਾ ਦੇ ਸਰਾਇਆਹਟ ਪੀਐੱਚਸੀ ਸਮੇਤ ਵੱਖ-ਵੱਖ ਹਸਪਤਾਲਾਂ ਅਤੇ ਨੇੜਲੇ ਪ੍ਰਾਇਮਰੀ ਸਿਹਤ ਕੇਂਦਰਾਂ 'ਚ ਲਿਜਾਇਆ ਗਿਆ ਹੈ। ਹਾਲਾਂਕਿ, ਟ੍ਰੈਫਿਕ ਪੁਲਸ ਦੇ ਡਿਪਟੀ ਸੁਪਰਡੈਂਟ ਲਕਸ਼ਮਣ ਪ੍ਰਸਾਦ ਨੇ ਕਿਹਾ ਕਿ ਹਾਦਸੇ 'ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਜਾ ਰਿਹਾ ਹੈ। ਇਕ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦੀ ਉਮੀਦ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੇਵਘਰ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ ਰਵੀ ਕੁਮਾਰ ਨੇ ਕਿਹਾ ਕਿ ਕਾਂਵੜੀਏ ਬਾਸੁਕੀਨਾਥ ਮੰਦਰ ਜਾ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com