CM ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਮੰਤਰੀ! ਕਰਨ ਜਾ ਰਹੇ ਵੱਡਾ ਐਲਾਨ

CM ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਮੰਤਰੀ! ਕਰਨ ਜਾ ਰਹੇ ਵੱਡਾ ਐਲਾਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਾਰੇ ਕੈਬਨਿਟ ਮੰਤਰੀਆਂ ਨੂੰ ਮੀਟਿੰਗ ਦੇ ਲਈ ਚੰਡੀਗੜ੍ਹ ਸੱਦਿਆ ਗਿਆ ਹੈ। ਕੈਬਨਿਟ ਦੀ ਇਹ ਮੀਟਿੰਗ ਅੱਜ ਸਵੇਰੇ 10 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ’ਚ ਸਥਿਤ ਰਿਹਾਇਸ਼ ’ਤੇ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ੀਫ਼ਿਕੇਸ਼ਨ ਜਾਰੀ

ਹਾਲਾਂਕਿ ਅਧਿਕਾਰਕ ਤੌਰ ’ਤੇ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਹੋਇਆ ਪਰ ਸੂਤਰਾਂ ਮੁਤਾਬਕ ਕਈ ਅਹਿਮ ਮਸਲਿਆਂ ’ਤੇ ਵੱਡੇ ਫੈਸਲੇ ਹੋ ਸਕਦੇ ਹਨ।  ਇਸ ਮੀਟਿੰਗ ਮਗਰੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਬੰਧੀ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ’ਚ ਨਸ਼ਾ ਵਿਰੋਧੀ ਮੁਹਿੰਮ ਨੂੰ ਤੇਜ਼ੀ ਨਾਲ ਚਲਾਇਆ ਹੈ ਤੇ ਹੋਰ ਸਖ਼ਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS