ਚੰਡੀਗੜ੍ਹ: ਸੂਬੇ ਦੇ ਆੜ੍ਹਤੀਆਂ ਨੂੰ ਵੱਡੀ ਰਾਹਤ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਸੂਬੇ ਭਰ ਦੀਆਂ ਅਨਾਜ ਮੰਡੀਆਂ ’ਚ ਆੜ੍ਹਤੀਆਂ ਨੂੰ ਅਲਾਟ ਦੁਕਾਨਾਂ ਅਤੇ ਪਲਾਟਾਂ ’ਤੇ ਵਿਆਜ ਅਤੇ ਜੁਰਮਾਨੇ ਦੇ ਬੋਝ ਨੂੰ ਘਟਾਉਣ ਲਈ ਯਕਮੁਸ਼ਤ-ਨਿਪਟਾਰਾ (ਓ.ਟੀ.ਐੱਸ.) ਨੀਤੀ ਲੈ ਕੇ ਆਵੇਗੀ। ਇਹ ਐਲਾਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ।
ਇਹ ਖ਼ਬਰ ਵੀ ਪੜ੍ਹੋ - ਕੱਟੇ ਜਾਣਗੇ ਰਾਸ਼ਨ ਕਾਰਡ! ਸਰਕਾਰ ਵੱਲੋਂ ਨਵਾਂ ੀਫ਼ਿਕੇਸ਼ਨ ਜਾਰੀ
ਦੱਸਣਯੋਗ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਝੋਨੇ ਅਤੇ ਹੋਰ ਸਾਉਣੀ ਫਸਲਾਂ ਦੀ ਖਰੀਦ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਦੇ ਮੁਖੀ ਹਨ। ਪੰਜਾਬ ਮੰਡੀ ਬੋਰਡ ਦੀ ਓ.ਟੀ.ਐੱਸ. ਸਕੀਮ ਨਾਲ ਵੱਡੀ ਗਿਣਤੀ ਆੜ੍ਹਤੀਆਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਦੀ ਵਿੱਤੀ ਸਥਿਰਤਾ ਵਧੇਗੀ ਤੇ ਪੰਜਾਬ ’ਚ ਖੇਤੀਬਾੜੀ ਖੇਤਰ ਦੇ ਸਮੁੱਚੇ ਵਿਕਾਸ ’ਚ ਯੋਗਦਾਨ ਪਵੇਗਾ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com