ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੂੰ ਲਿਜਾ ਰਹੀ ਇਕ ਬੱਸ ਬੁੱਧਵਾਰ ਨੂੰ ਨਦੀ 'ਚ ਡਿੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ-ਤਿੱਬਤ ਸਰਹੱਦੀ ਪੁਲਸ (ਆਈਟੀਬੀਪੀ) ਦੇ ਜਵਾਨਾਂ ਨੂੰ ਲਿਜਾ ਰਹੀ ਇਕ ਬੱਸ ਮੋਹਲੇਧਾਰ ਮੀਂਹ ਵਿਚਾਲੇ ਗਾਂਦਰਬਲ ਜ਼ਿਲ੍ਹੇ 'ਚ ਸਿੰਧ ਨਦੀ 'ਚ ਡਿੱਗ ਗਈ।
ਉਨ੍ਹਾਂ ਦੱਸਿਆ ਕਿ ਬੱਸ 'ਚ ਸਵਾਰ ਜਵਾਨਾਂ ਦੀ ਭਾਲ ਅਤੇ ਬਚਾਅ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਪਰ ਅਜੇ ਤੱਕ ਕੋਈ ਵਿਅਕਤੀ ਨਹੀਂ ਮਿਲਿਆ ਹੈ। ਇਸ ਘਟਨਾ ਬਾਰੇ ਪੂਰੀ ਜਾਣਕਾਰੀ ਅਜੇ ਨਹੀਂ ਮਿਲ ਸਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com