ਚੰਡੀਗੜ੍ਹ : ਮੁਲਾਜ਼ਮਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਰਜਿਸਟਰਾਰ ਸਹਿਕਾਰੀ ਸਭਾਵਾਂ ਦੇ ਦਫ਼ਤਰਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ 'ਚ ਹਾਜ਼ਰੀ ਲਗਾਉਣ ਵਾਸਤੇ ਐੱਮਸੇਵਾ ਐਪ ਦੀ ਵਰਤੋਂ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਟਾਫ਼ ਦੇ ਦਫ਼ਰਤ ਆਉਣ-ਜਾਣ ਦੇ ਸਮੇਂ ਦੀ ਨਿਗਰਾਨੀ ਕਰਨਾ, ਬੇਨਿਯਮੀਆਂ ਨੂੰ ਦੂਰ ਕਰਨਾ ਅਤੇ ਬਿਹਤਰੀਨ ਸ਼ਾਸਨ ਲਈ ਸਰੋਤਾਂ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਐੱਮਸੇਵਾ ਐਪ 'ਤੇ ਆਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ 1 ਅਗਸਤ, 2025 ਤੋਂ ਸ਼ੁਰੂ ਹੋ ਕੇ ਇਕ ਮਹੀਨੇ ਦੀ ਮਿਆਦ ਲਈ ਹੋਵੇਗਾ ਅਤੇ ਇਸ ਟਰਾਇਲ ਪੜਾਅ ਦੌਰਾਨ ਸੁਚਾਰੂ ਆਨਬੋਰਡਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਵਿਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ 1 ਸਤੰਬਰ, 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com