ਪਟਿਆਲਾ/ਸਨੌਰ : ਪੀ. ਐੱਸ. ਪੀ. ਸੀ. ਐੱਲ. ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਉਹ ਖਪਤਕਾਰ ਜੋ ਆਪਣੇ ਆਪ ਆਨਲਾਈਨ ਅਪਲਾਈ ਕਰਨ ’ਚ ਅਸਮਰੱਥ ਹਨ, ਦੀ ਸਹਾਇਤਾ ਲਈ ਮੋਹਾਲੀ ਅਤੇ ਜ਼ੀਰਕਪੁਰ ਡਵੀਜ਼ਨਾਂ ’ਚ ਸਮਰਪਿਤ ਹੈਲਪ ਡੈਸਕ ਪਹਿਲਾਂ ਹੀ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿੱਥੇ ਪੀ. ਐੱਸ. ਪੀ. ਸੀ. ਐੱਲ. ਸਟਾਫ ਅਰਜ਼ੀਆਂ ਆਨਲਾਈਨ ਜਮ੍ਹਾ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਦਾ ਹੈ, ਜੋ ਡਿਜੀਟਲ ਪ੍ਰਕਿਰਿਆ ਨੂੰ ਸੁਤੰਤਰ ਤੌਰ ’ਤੇ ਨੈਵੀਗੇਟ ਕਰਨ ’ਚ ਅਸਮਰੱਥ ਹਨ।
ਪੀ. ਐੱਸ. ਪੀ. ਸੀ. ਐੱਲ. ਦਫਤਰਾਂ ’ਤੇ ਜਾਣ ਵਾਲੇ ਖਪਤਕਾਰਾਂ ਨੂੰ ਹੈਲਪ ਡੈਸਕ ਕਰਮਚਾਰੀਆਂ ਵੱਲੋਂ ਮਾਰਗਦਰਸ਼ਨ ਅਤੇ ਸਹਾਇਤਾ ਦਿੱਤੀ ਜਾਂਦੀ ਹੈ, ਜੋ ਜਾਂ ਤਾਂ ਉਨ੍ਹਾਂ ਨੂੰ ਖੁਦ ਆਨਲਾਈਨ ਅਪਲਾਈ ਕਰਨ ’ਚ ਮਦਦ ਕਰਦੇ ਹਨ ਜਾਂ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਮੁਫਤ ਆਨਲਾਈਨ ਅਰਜ਼ੀ ਅਪਲਾਈ ਕਰਦੇ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਪਾਰਦਰਸ਼ਤਾ ਨੂੰ ਵਧਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਨਵੇਂ ਬਿਨੈਕਾਰਾਂ ਦੇ ਸ਼ੋਸ਼ਣ ਦੇ ਨੂੰ ਰੋਕਣਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com