ਬਿਆਸ ਦਰਿਆ ਦੀ ਸਥਿਤੀ
ਡਰੇਨੇਜ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਖੁਦ ਵੀ ਵੱਖ-ਵੱਖ ਦਰਿਆਵਾਂ ਦਾ ਦੌਰਾ ਕਰਕੇ ਪਾਣੀ ਦੀ ਸਥਿਤੀ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਵਿੱਚ ਇੱਕ ਲੱਖ ਕਿਊਸਿਕ ਤੋਂ ਜ਼ਿਆਦਾ ਪਾਣੀ ਸੰਭਾਲਣ ਦੀ ਸਮਰੱਥਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਇਸ ਦਰਿਆ ਵਿੱਚ 65 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ ਤੋਂ ਅਜੇ ਘੱਟ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਦਰਿਆ ਦੀ ਧੁੱਸੀ ਟੁੱਟਣ ਦਾ ਖ਼ਤਰਾ ਸੀ, ਉਸ ਨੂੰ ਪਹਿਲਾਂ ਹੀ ਮਜ਼ਬੂਤ ਕੀਤਾ ਜਾ ਚੁੱਕਾ ਹੈ ਅਤੇ ਹੁਣ ਵੀ ਵੱਖ-ਵੱਖ ਸੰਵੇਦਨਸ਼ੀਲ ਥਾਵਾਂ 'ਤੇ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ 'ਤੇ ਮਿੱਟੀ ਦੀਆਂ ਬੋਰੀਆਂ ਭਰ ਕੇ ਪਹਿਲਾਂ ਹੀ ਰੱਖੀਆਂ ਗਈਆਂ ਹਨ ਅਤੇ ਵੱਖ-ਵੱਖ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਜਗ੍ਹਾ 'ਤੇ ਪਾਣੀ ਦਾ ਪੱਧਰ ਵੱਧਦਾ ਹੈ ਤਾਂ ਮੌਕੇ 'ਤੇ ਹੀ ਉਸ ਨੂੰ ਧੁੱਸੀ ਤੋਂ ਪਾਰ ਆਉਣ ਤੋਂ ਰੋਕਿਆ ਜਾ ਸਕੇ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਨਾ ਹੋਈ ਤਾਂ ਵੱਡੀ ਮੁਸੀਬਤ ਤੋਂ ਬਚਿਆ ਜਾ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲ, ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
ਸਰਹੱਦੀ ਇਲਾਕੇ ਵਿਚੋਂ ਲੰਘਦੇ ਰਾਵੀ ਦਰਿਆ ਦੀ ਸਥਿਤੀ
ਡੈਮਾਂ ਵਿਚ ਵੀ ਵਧ ਰਿਹਾ ਹੈ ਪਾਣੀ
ਐਕਸੀਅਨ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਵਿਚ ਬਣੇ ਰਣਜੀਤ ਸਾਗਰ ਡੈਮ ਵਿਚ ਇਸ ਸਮੇਂ 511 ਮੀਟਰ ਤੱਕ ਪਾਣੀ ਦਾ ਪੱਧਰ ਪਹੁੰਚ ਚੁੱਕਾ ਹੈ, ਜਦੋਂ ਕਿ ਇਸ ਡੈਮ ਦੀ ਕੁੱਲ ਸਮਰੱਥਾ 527 ਮੀਟਰ ਤੱਕ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲੇ ਅੰਦਰ ਪੌਂਗ ਡੈਮ ਵਿੱਚ ਇਸ ਸਮੇਂ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 10 ਮੀਟਰ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਡੈਮਾਂ ਵਿੱਚੋਂ ਲੋੜ ਅਨੁਸਾਰ ਹੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਰਾਵੀ ਦਰਿਆ ਸਮੇਤ ਵੱਖ-ਵੱਖ ਨਹਿਰਾਂ ਅਤੇ ਹੋਰ ਛੋਟੇ ਨਾਲਿਆਂ ਵਿੱਚ ਹੜ੍ਹ ਵਰਗੀ ਸਥਿਤੀ ਦਾ ਖ਼ਤਰਾ ਨਾ ਬਣੇ। ਜੇਕਰ ਆਉਣ ਵਾਲੇ ਦਿਨਾਂ 'ਚ ਬਾਰਿਸ਼ ਨਾ ਹੋਈ ਤਾਂ ਵੱਡੀ ਮੁਸੀਬਤ ਤੋਂ ਬਚਿਆ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com