ਫਿਰੋਜ਼ਪੁਰ : ਪੰਜਾਬ ਭਰ ਵਿਚ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਇਸ ਦੇ ਤਹਿਤ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਫਿਰੋਜ਼ਪੁਰ ’ਚ ਪੁਲਸ ਵੱਲੋਂ ਸ਼ਾਮ 6 ਵਜੇ ਤੋਂ ਲੈ ਕੇ ਰਾਤ ਭਰ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਫਿਰੋਜ਼ਪੁਰ ’ਚ ਪੁਲਸ ਵੱਲੋਂ ਭਾਰਤ ਬਾਰਡਰ ਦੇ ਨਾਲ ਲੱਗਦੇ ਸਰਹਦੀ ਖੇਤਰਾਂ ’ਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਂਦੇ ਹੋਏ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਵੀ ਨਾਕਾਬੰਦੀ ਕੀਤੀ ਜਾ ਰਹੀ ਹੈ ਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ।
ਗੁਰਦਾਸਪੁਰ-ਬਟਾਲਾ ਵਿਚ ਵੀ ਲੱਗੇ ਨਾਕੇ
ਜ਼ਿਲਾ ਪੁਲਸ ਮੁਖੀ ਆਦਿੱਤਯ ਦੇ ਦਿਸ਼ਾ ਨਿਰਦੇਸ਼ਾਂ ’ਤੇ ਥਾਣਾ ਸਦਰ ਪੁਲਸ ਗੁਰਦਾਸਪੁਰ ਵੱਲੋਂ ਬਟਾਲਾ ਪੁਲਸ ਦੇ ਨਾਲ ਮਿਲ ਕੇ ਪਠਾਨਕੋਟ-ਅੰਮਿ੍ਤਸਰ ਨੈਸ਼ਨਲ ਹਾਈਵੇ ’ਤੇ ਪੈਂਦੇ ਹਾਈਟੈਕ ਬੱਬਰੀ ਪੁਲਸ ਨਾਕੇ ’ਤੇ ਨਾਕਾਬੰਦੀ ਕਰਕੇ ਵੱਡੀ ਪੱਧਰ ’ਤੇ ਚੈਕਿੰਗ ਅਭਿਆਨ ਚਲਾਇਆ। ਜਿਸ ਵਿਚ ਵੱਡੀ ਗਿਣਤੀ ਵਿਚ ਬਾਹਰੀ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਸਮੇਤ ਹੋਰ ਵਾਹਨਾਂ ਦੀ ਬਾਰੀਕੀ ਦੇ ਨਾਲ ਜਾਂਚ ਕੀਤੀ ਗਈ।
ਮਹਿਲ ਕਲਾਂ ਵਿਖੇ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ
ਜ਼ਿਲਾ ਬਰਨਾਲਾ ’ਚ ਸਪੈਸ਼ਲ ਚੈਕਿੰਗ ਮੁਹਿੰਮ
ਬਰਨਾਲਾ ਪੁਲਸ ਵੱਲੋਂ ਜ਼ਿਲੇ ’ਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਆਪਕ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਗਈ। ਇਹ ਮੁਹਿੰਮ ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਇਸ ਦੌਰਾਨ ਜ਼ਿਲੇ ਦੇ ਵੱਖ-ਵੱਖ ਮਹੱਤਵਪੂਰਨ ਪੁਆਇੰਟਾਂ ’ਤੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਸਖਤ ਜਾਂਚ ਕੀਤੀ ਗਈ। ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਮਕਸਦ ਜ਼ਿਲੇ ’ਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣਾ ਹੈ। ਇਸ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ, ਜਿਸ ’ਚ ਦਸਤਾਵੇਜ਼ਾਂ ਦੀ ਪੜਤਾਲ ਅਤੇ ਸ਼ੱਕੀ ਵਸਤੂਆਂ ਦੀ ਤਲਾਸ਼ੀ ਸ਼ਾਮਲ ਸੀ। ਇਸ ਕਾਰਵਾਈ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣਾ ਹੈ।
ਰੂਪਨਗਰ ਪੁਲਸ ਹੋਈ ਚੌਕਸ, ਦਿਨ-ਰਾਤ ਸਪੈਸ਼ਲ ਨਾਕਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com