ਮਾਂ ਨਾਲ ਲੜ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਇਕੋ ਝਟਕੇ 'ਚ ਉੱਜੜ ਗਈ ਦੁਨੀਆ

ਮਾਂ ਨਾਲ ਲੜ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੇ ਚੁੱਕਿਆ ਖ਼ੌਫ਼ਨਾਕ ਕਦਮ ! ਇਕੋ ਝਟਕੇ 'ਚ ਉੱਜੜ ਗਈ ਦੁਨੀਆ

ਫਰੀਦਾਬਾਦ- ਹਰਿਆਣਾ ਦੇ ਫਰੀਦਾਬਾਦ 'ਚ ਸ਼ੁੱਕਰਵਾਰ ਸਵੇਰੇ 16 ਸਾਲਾ ਇਕ ਵਿਦਿਆਰਥੀ ਨੇ ਸ਼ਟਲ ਟਰੇਨ ਦੇ ਸਾਹਮਣੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਕਾਰੀ ਸਕੂਲ 'ਚ 7ਵੀਂ ਜਮਾਤ 'ਚ ਪੜ੍ਹਨ ਵਾਲੇ ਰੋਹਿਤ ਨਾਂ ਦੇ ਮੁੰਡੇ ਦਾ ਸਵੇਰੇ ਆਪਣੀ ਮਾਂ ਨਾਲ ਝਗੜਾ ਹੋਇਆ ਸੀ। ਮਾਮਲੇ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਸੰਜੇ ਕੁਮਾਰ ਨੇ ਕਿਹਾ,''ਸ਼ੁਰੂਆਤੀ ਜਾਂਚ 'ਚ ਇਹ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਵੇਂ ਹੀ ਸ਼ਟਲ ਟਰੇਨ ਪਲੇਟਫਾਰਮ 'ਤੇ ਰੁਕੀ ਅਤੇ ਦਿੱਲੀ ਲਈ ਰਵਾਨਾ ਹੋਈ, ਉਦੋਂ ਵਿਦਿਆਰਥੀ ਨੇ ਟਰੇਨ ਅੱਗੇ ਛਾਲ ਮਾਰ ਦਿੱਤੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।'' 

ਕੁਮਾਰ ਨੇ ਦੱਸਿਆ ਕਿ ਉਸ ਕੋਲੋਂ ਕੋਈ ਸੁਸਾਈਡ ਬਰਾਮਦ ਨਹੀਂ ਹੋਇਆ ਹੈ। ਘਟਨਾ ਕਾਰਨ ਸ਼ਟਲ ਟਰੇਨ ਕਰੀਬ 45 ਮਿੰਟ ਤੱਕ ਰੁਕੀ ਰਹੀ। ਸਰਕਾਰੀ ਰੇਲਵੇ ਪੁਲਸ (ਜੀਆਰਪੀ) ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਦੱਸਿਆ ਕਿ ਰੋਹਿਤ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਸੀ। ਉਸ ਦਾ ਪਰਿਵਾਰ ਕਈ ਸਾਲਾਂ ਤੋਂ ਰਾਮ ਨਗਰ ਕਾਲੋਨੀ 'ਚ ਰਹਿ ਰਿਹਾ ਹੈ। ਉਸ ਦੇ ਪਿਤਾ ਭਗਤ ਸਿੰਘ ਡਰਾਈਵਰ ਹਨ ਅਤੇ ਰੋਹਿਤ ਦੀਆਂ ਤਿੰਨ ਛੋਟੀਆਂ ਭੈਣਾਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS