ਚੰਡੀਗੜ੍ਹ : ਗਿਲਕੋ ਗਰੁੱਪ ਆਫ ਕੰਪਨੀਜ਼ ਦੇ ਐੱਮ. ਡੀ. ਅਤੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਰੇਡ ਮਾਮਲੇ 'ਚ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ 'ਤੇ ਪਲਟਵਾਰ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਾਖੜ ਸਾਹਿਬ, ਸਰਕਾਰ ਦੀ ਮਨਸ਼ਾ ਜਾਂ ਸਰਕਾਰ 'ਤੇ ਵਿਸ਼ਵਾਸ ਦੀ ਗੱਲ ਤਾਂ ਬਾਅਦ 'ਚ। ਇਹ ਫੋਟੇ ਦੇਖ ਕੇ ਇੰਝ ਲੱਗਦਾ ਹੈ ਕਿ ਰਣਜੀਤ ਸਿੰਘ ਗਿੱਲ ਨੂੰ ਤੁਹਾਡੀ ਲੀਡਰਸ਼ਿਪ 'ਚ ਵਿਸ਼ਵਾਸ ਨਹੀਂ, ਜਿਨ੍ਹਾਂ ਨੇ ਬਿਨਾਂ ਕਿਸੇ ਪੰਜਾਬ ਦੇ ਲੀਡਰ ਦੇ ਅੱਧੀ ਰਾਤ ਨੂੰ ਲੁੱਕ ਕੇ ਹਰਿਆਣਾ ਦੇ ਮੁੱਖ ਮੰਤਰੀ ਰਾਹੀਂ ਭਾਜਪਾ 'ਚ ਸ਼ਮੂਲੀਅਤ ਕੀਤੀ।
ਦੱਸ ਦੇਈਏ ਕਿ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਸੀ ਕਿ ਰਣਜੀਤ ਸਿੰਘ ਗਿੱਲ 'ਤੇ ਵਿਜੀਲੈਂਸ ਰੇਡ ਦੀ ਟਾਈਮਿੰਗ ਸਰਕਾਰ ਦੇ ਹੰਕਾਰ ਦਾ ਪ੍ਰਗਟਾਵਾ ਹੈ। ਉਸ ਨੂੰ ਇਹ ਗਵਾਰਾ ਨਹੀਂ ਕਿ ਕੋਈ ਬਿਲਡਰ ਆਪਣੀ ਇੱਛਾ ਨਾਲ ਆਪਣਾ ਕੋਈ ਰਾਜਨੀਤਕ ਰਾਹ ਚੁਣ ਸਕੇ, ਜਿਸ ਦਾ ਅਮਨ ਅਰੋੜਾ ਵਲੋਂ ਪਲਟਵਾਰ ਕੀਤਾ ਗਿਆ ਹੈ।
ਇਹ ਵੀ ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ ਭਾਜਪਾ ਜੁਆਇਨ ਕਰ ਲਈ ਸੀ। ਉਨ੍ਹਾਂ ਨੇ ਬੀਤੇ ਦਿਨ ਅਕਾਲੀ ਦਲ ਨੂੰ ਅਲਵਿਦਾ ਕਹਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਲਿਖ ਦਿੱਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com