ਫਗਵਾੜਾ : ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਪਲਾਹੀ ਗੇਟ ਇਲਾਕੇ ਵਿੱਚ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਉਪ ਪ੍ਰਧਾਨ ਕੁਲਦੀਪ ਦਾਨੀ ਦਾ ਗੁਆਂਢੀ ਦੱਸਿਆ ਜਾਣ ਵਾਲਾ ਇੱਕ ਨੌਜਵਾਨ ਆਪਣੇ ਸਾਥੀਆਂ ਸਮੇਤ ਘਰ ਵਿਚ ਦਾਖਲ ਹੋਇਆ ਅਤੇ ਲਗਾਤਾਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੂਤਰਾਂ ਦਾ ਦਾਅਵਾ ਹੈ ਕਿ ਦੋਸ਼ੀ ਹਮਲਾਵਰਾਂ ਨੇ ਘਰ ਦੇ ਅੰਦਰ ਅਤੇ ਬਾਹਰ ਜਾਂਦੇ ਸਮੇਂ ਅੱਧੀ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਸਨ। ਕੁਲਦੀਪ ਦਾਨੀ ਦੇ ਘਰ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਗੋਲੀਆਂ ਦੇ ਖਾਲੀ ਖੋਲ ਜ਼ਮੀਨ ’ਤੇ ਪਏ ਸਨ। ਗੋਲੀਬਾਰੀ ਤੋਂ ਬਾਅਦ ਸਾਰੇ ਦੋਸ਼ੀ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਗਏ ਦੱਸੇ ਜਾ ਰਹੇ ਹਨ।
ਇਸ ਦੌਰਾਨ ਕੁਲਦੀਪ ਦਾਨੀ ਦੇ ਘਰ ਆਏ ਪਿਸਤੌਲ ਲੈ ਕੇ ਆਏ ਦੋਸ਼ੀ ਹਮਲਾਵਰਾਂ ਦੀ ਸਾਰੀ ਹਰਕਤ ਘਰ ਦੇ ਅੰਦਰ ਅਤੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਰਿਕਾਰਡ ਹੋ ਗਈ ਹੈ, ਜਿਸ ਵਿਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਥਿਆਰਬੰਦ ਨੌਜਵਾਨ ਦੇਰ ਰਾਤ ਸ਼ਿਵ ਸੈਨਾ ਨੇਤਾ ਦੇ ਘਰ ਵਿਚ ਦਾਖਲ ਹੋ ਰਹੇ ਹਨ। ਪੀੜਤ ਪੱਖ ਨੇ ਮੌਕੇ ਦੀ ਸੀ. ਸੀ. ਟੀ. ਵੀ. ਫੁਟੇਜ ਪੁਲਸ ਨੂੰ ਦੇ ਦਿੱਤੀ ਹੈ। ਡੀ. ਐੱਸ. ਪੀ. ਫਗਵਾੜਾ ਭਾਰਤ ਭੂਸ਼ਣ ਨੇ ਬੀਤੀ ਰਾਤ ਪਲਾਹੀ ਗੇਟ 'ਤੇ ਹੋਈ ਗੋਲੀਬਾਰੀ ਦੀ ਘਟਨਾ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕਰਦੇ ਹੋਏ ਕਿਹਾ ਕਿ ਪੁਲਸ ਨੇ ਕੁਲਜੀਤ ਦਾਨੀ ਦੀ ਸ਼ਿਕਾਇਤ ’ਤੇ ਆਤਿਸ਼ ਉਰਫ਼ ਘੋੜਾ, ਰਾਹੁਲ ਖਾਨ ਪੁੱਤਰ ਅਸ਼ਵਨੀ ਉਰਫ਼ ਬਾਦਸ਼ਾਹ, ਦੋਵੇਂ ਵਾਸੀ ਪਲਾਹੀ ਗੇਟ ਫਗਵਾੜਾ ਸਮੇਤ ਅੱਧਾ ਦਰਜਨ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਵਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਕਰਵਲ ਨੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਪੁਲਸ ਅਧਿਕਾਰੀਆਂ ਤੋਂ ਮਾਮਲੇ ਦਾ ਸਖ਼ਤ ਿਸ ਲੈਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਪੁਲਸ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ, ਮਾਮਲੇ ਨੂੰ ਲੈ ਕੇ ਲੋਕਾਂ 'ਚ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਪਲਾਹੀ ਗੇਟ ਇਲਾਕੇ ਵਿੱਚ ਹੋਈ ਫਾਇਰਿੰਗ ਨੂੰ ਲੈ ਕੇ ਦਹਿਸ਼ਤ ਫੈਲੀ ਹੋਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com