ਸ਼ਰਮਸਾਰ ਪੰਜਾਬ! ਪਿਓ ਨੇ ਆਪਣੀ ਹੀ ਧੀ ਦੀ ਰੋਲ਼ੀ ਪੱਤ

ਸ਼ਰਮਸਾਰ ਪੰਜਾਬ! ਪਿਓ ਨੇ ਆਪਣੀ ਹੀ ਧੀ ਦੀ ਰੋਲ਼ੀ ਪੱਤ

ਲੁਧਿਆਣਾ- ਥਾਣਾ ਮੇਹਰਬਾਨ ਦੀ ਪੁਲਸ ਨੇ ਇਕ ਕਲਯੁਗੀ ਪਿਤਾ ਵਿਰੁੱਧ ਆਪਣੀ ਨਾਬਾਲਿਗ ਧੀ ਨਾਲ ਜਬਰ-ਜ਼ਿਨਾਹ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਥਾਣਾ ਇੰਚਾਰਜ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਪਤੀ ਨੇ ਲਗਭਗ ਇਕ ਮਹੀਨਾ ਪਹਿਲਾਂ ਉਸ ਦੀ 17 ਸਾਲਾ ਨਾਬਾਲਿਗ ਧੀ ਨਾਲ ਜਬਰ-ਜ਼ਿਨਾਹ ਕੀਤਾ, ਜਿਸ ਤੋਂ ਬਾਅਦ ਜਦੋਂ ਪੀੜਤ ਧੀ ਨੇ ਉਸ ਨੂੰ ਇਸ ਸਬੰਧੀ ਦੱਸਿਆ ਤਾਂ ਪੀੜਤ ਔਰਤ ਨੇ ਤੁਰੰਤ ਥਾਣਾ ਮੇਹਰਬਾਨ ਦੀ ਪੁਲਸ ਨੂੰ ਇਸ ਦੀ ਸ਼ਿਕਾਇਤ ਕੀਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 15 ਦਿਨਾਂ ਅੰਦਰ ਨਿਬੇੜ ਲਓ ਇਹ ਕੰਮ, ਮਾਨ ਸਰਕਾਰ ਨੇ ਦਿੱਤਾ 'ਆਖ਼ਰੀ' ਮੌਕਾ

ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS