ਲੁਧਿਆਣਾ: ਨਗਰ ਨਿਗਮ ਲੁਧਿਆਣਾ ਦੇ ਮੇਅਰ ਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਚੱਲ ਰਹੇ ਵਿਵਾਦ ਵਿਚ ਪੁਲਸ ਦੀ ਐਂਟਰੀ ਹੋ ਗਈ ਹੈ। ਭਾਜਪਾ ਦੇ ਕੌਂਸਲਰਾਂ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਭਾਜਪਾ ਦੇ ਕੌਂਸਲਰਾਂ ਦੀ ਮੇਅਰ ਦੇ ਨਾਲ 1 ਅਗਸਤ ਨੂੰ ਚੱਲ ਰਹੀ ਮੀਟਿੰਗ ਨਾਲ ਜੁੜਿਆ ਹੋਇਆ ਹੈ। ਭਾਜਪਾ ਦੇ ਕੌਂਸਲਰਾਂ ਦਾ ਕਹਿਣਾ ਹੈ ਕਿ ਉਹ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਲੈ ਕੇ ਮੇਅਰ ਨਾਲ ਮੀਟਿੰਗ ਕਰ ਰਹੇ ਸੀ, ਪਰ ਮੇਅਰ ਵੱਲੋਂ ਸਹੀ ਤਰੀਕੇ ਨਾਲ ਸੁਣਵਾਈ ਨਹੀਂ ਕੀਤੀ ਗਈ ਤੇ ਪੁਲਸ ਦੀ ਮਦਦ ਨਾਲ ਭਾਜਪਾ ਦੇ ਕੌਂਸਲਰਾਂ ਨੂੰ ਫੜ ਕੇ ਦਫ਼ਤਰ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਗੱਲ ਨੂੰ ਲੈ ਕੇ ਹੰਗਾਆ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ! ਪਿਓ ਨੇ ਆਪਣੀ ਹੀ ਧੀ ਦੀ ਰੋਲ਼ੀ ਪੱਤ
ਹੰਗਾਮੇ ਤੋਂ ਬਾਅਦ ਭਾਜਪਾ ਦੇ ਕੌਂਸਲਰ ਧਰਨੇ 'ਤੇ ਬੈਠ ਗਏ। ਪਿਛਲੇ 2 ਦਿਨ ਤੋਂ ਲਗਾਤਾਰ ਭਾਜਪਾ ਦੇ ਕੌਂਸਲਰ ਧਰਨੇ 'ਤੇ ਬੈਠੇ ਹੋਏ ਹਨ, ਤੇ ਧਰਨਾ ਰਾਤ ਨੂੰ ਜਾਰੀ ਰਿਹਾ। ਉਨ੍ਹਾਂ ਦੀ ਮੰਗ ਹੈ ਕਿ ਮੇਅਰ ਵੱਲੋਂ ਮੁਆਫ਼ੀ ਮੰਗੀ ਜਾਵੇ। ਇਸ ਧਰਨੇ ਨੂੰ ਕਾਂਗਰਸ ਤੇ ਅਕਾਲੀ ਦਲ ਦੇ ਕੌਂਸਲਰਾਂ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਤੇ ਉਹ ਵੀ ਧਰਨੇ ਵਿਚ ਸ਼ਾਮਲ ਹੋਏ ਸਨ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਸ਼ਨੀਵਾਰ ਨੂੰ ਇਸ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਸੀ ਕਿ ਜਦੋਂ ਤਕ ਮੇਅਰ ਵੱਲੋਂ ਮੁਆਫ਼ੀ ਨਹੀਂ ਮੰਗੀ ਜਾਂਦੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 15 ਦਿਨਾਂ ਅੰਦਰ ਨਿਬੇੜ ਲਓ ਇਹ ਕੰਮ, ਮਾਨ ਸਰਕਾਰ ਨੇ ਦਿੱਤਾ 'ਆਖ਼ਰੀ' ਮੌਕਾ
ਹਾਲਾਂਕਿ ਮੇਅਰ ਦਾ ਕਹਿਣਾ ਹੈ ਕਿ ਭਾਜਪਾ ਦੇ ਕੌਂਸਲਰਾਂ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਤੇ ਉਨ੍ਹਾਂ ਦੇ ਦਫ਼ਤਰ ਵਿਚ ਹੰਗਾਮਾ ਕੀਤਾ ਗਿਆ। ਇਸ ਗੱਲ ਨੂੰ ਲੈ ਕੇ ਹੀ ਹੁਣ ਭਾਜਪਾ ਦੇ ਕੌਂਸਲਰਾਂ ਖ਼ਿਲਾਫ਼ ਪੁਲਸ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਮੇਅਰ ਦੇ ਇਕ ਮੁਲਾਜ਼ਮ ਦੇ ਬਿਆਨਾਂ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ ਕਿ ਮੀਟਿੰਗ ਦੌਰਾਨ ਕੁਝ ਕੌਂਸਲਰਾਂ ਨੇ ਹੰਗਾਮਾ ਕੀਤਾ ਤੇ ਮੇਅਰ ਨੂੰ ਗਲਤ ਤਰੀਕੇ ਨਾਲ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧ ਵਿਚ ਕੌਂਸਲਰ ਮੁਕੇਸ਼ ਖਤਰੀ, ਗੌਰਵਜੀਤ ਗੋਰਾ, ਕੌਂਸਲਰ ਪਤੀ ਜਤਿੰਦਰ ਗੋਰਿਅਨ ਅਤੇ ਵਿਸ਼ਾਲ ਗੁਲਾਟੀ ਦੇ ਖ਼ਿਲਾਫ਼ ਪੁਲਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਦੇ ਇਹ ਸਾਰੇ ਕੌਂਸਲਰ ਪਿਛਲੇ 2 ਦਿਨ ਤੋਂ ਲਗਾਤਾਰ ਧਰਨੇ 'ਤੇ ਬੈਠੇ ਹੋਏ ਹਨ ਤੇ ਧਰਨਾ ਤੀਜੇ ਦਿਨ ਵਿਚ ਦਾਖ਼ਲ ਹੋ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਰਚੇ ਤੋਂ ਨਹੀਂ ਡਰਦੇ। ਹੁਣ ਵੇਖਣਾ ਹੋਵੇਗਾ ਕਿ ਪੁਲਸ ਕੀ ਕਾਰਵਾਈ ਕਰਦੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com