ਬੇਕਾਬੂ ਬੋਲੈਰੋ ਦਾ ਕਹਿਰ! ਕਈ ਲੋਕਾਂ ਨੂੰ ਮਾਰੀ ਟੱਕਰ, ਦੂਰ ਤੱਕ ਘਸੀਟਦੀ ਲੈ ਗਈ ਗਾਂ, ਦੇਖੋ ਰੂਹ ਕੰਬਾਊ ਵੀਡੀਓ

ਬੇਕਾਬੂ ਬੋਲੈਰੋ ਦਾ ਕਹਿਰ! ਕਈ ਲੋਕਾਂ ਨੂੰ ਮਾਰੀ ਟੱਕਰ, ਦੂਰ ਤੱਕ ਘਸੀਟਦੀ ਲੈ ਗਈ ਗਾਂ, ਦੇਖੋ ਰੂਹ ਕੰਬਾਊ ਵੀਡੀਓ

ਨੈਸ਼ਨਲ ਡੈਸਕ : ਰਾਜਸਥਾਨ ਦੇ ਬਾਰਨ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਬੋਲੈਰੋ ਗੱਡੀ ਅਚਾਨਕ ਬੇਕਾਬੂ ਹੋ ਗਈ ਅਤੇ ਉਸ ਨੇ ਸੜਕ 'ਤੇ ਚੱਲ ਰਹੇ ਕਈ ਬਾਈਕ ਸਵਾਰਾਂ, ਪੈਦਲ ਯਾਤਰੀਆਂ ਅਤੇ ਇਕ ਨੂੰ ਗਾਂ ਨੂੰ ਕੁਚਲ ਕੇ ਰੱਖ ਦਿੱਤਾ। ਦੱਸ ਦੇਈਏ ਕਿ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀਡੀਓ ਦੇਖ ਕੇ ਲੋਕਾਂ ਦੇ ਹੋਸ਼ ਉੱਡ ਗਏ। ਜਿਸ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇਕ ਬੇਕਾਬੂ ਹੋਈ ਬੋਲੈਰੋ ਗੱਡੀ ਇਕ ਦਰਜਨ ਦੇ ਕਰੀਬ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਰਹੀ ਹੈ। 

ਪੜ੍ਹੋ ਇਹ ਵੀ - 3000 'ਚ FASTag ਦਾ ਪੂਰੇ ਸਾਲ ਦਾ Pass! ਜਾਣੋ ਕਿਵੇਂ ਕਰਨਾ ਹੈ ਅਪਲਾਈ

ਦੱਸ ਦੇਈਏ ਕਿ ਬਾਰਨ ਦੇ ਮੇਲਖੇੜੀ ਰੋਡ 'ਤੇ ਵਾਪਰੀ ਇਸ ਘਟਨਾ ਤੋਂ ਬਾਅਦ ਬੇਕਾਬੂ ਬੋਲੈਰੋ ਗੱਡੀ ਦਾ ਡਰਾਈਵਰ ਗੱਡੀ ਨੂੰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਕਿਉਂਕਿ ਉਸ ਦੀ ਗੱਡੀ ਨੇ ਅੱਧਾ ਦਰਜਨ ਦੇ ਕਰੀਬ ਬਾਈਕ ਸਵਾਰਾਂ ਨੂੰ ਕੁਚਲ ਦਿੱਤਾ। ਇਸ ਘਟਨਾ ਕਾਰਨ ਕਈ ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਵੀਡੀਓ ਵਿਚ ਇਹ ਵੀ ਦਿਖਾਈ ਦੇ ਰਿਹਾ ਹੈ ਬੋਲੈਰੋ ਵਾਲਾ ਰਾਸਤੇ ਵਿਚ ਬਾਈਕ ਸਵਾਰਾਂ ਦੇ ਨਾਲ-ਨਾਲ ਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਵੀ ਆਪਣੀ ਲਪੇਟ ਵਿਚ ਲੈਂਦਾ ਅਤੇ ਦੂਰ ਸੁੱਟ ਦਿੰਦਾ ਹੈ।

ਪੜ੍ਹੋ ਇਹ ਵੀ - ਔਰਤਾਂ ਲਈ ਖ਼ੁਸ਼ਖ਼ਬਰੀ : ਹਰ ਮਹੀਨੇ ਮਿਲਣਗੇ 7000 ਰੁਪਏ, ਜਲਦੀ ਕਰੋ ਅਪਲਾਈ

 

ਇਸ ਹਾਦਸੇ ਤੋਂ ਬਾਅਦ ਗੱਡੀ ਵਾਲਾ ਡਰ ਜਾਂਦਾ ਹੈ ਅਤੇ ਆਪਣੀ ਗੱਡੀ ਉਸੇ ਥਾਂ 'ਤੇ ਛੱਡ ਫ਼ਰਾਰ ਹੋ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸਟੇਸ਼ਨ ਦੇ ਅਧਿਕਾਰੀ ਨੇ ਇਸ ਮਾਮਲੇ ਦੇ ਸਬੰਧ ਵਿਚ ਬੋਲੈਰੋ ਗੱਡੀ ਨੂੰ ਜ਼ਬਤ ਕਰ ਲਿਆ ਹੈ ਅਤੇ ਫ਼ਰਾਰ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਉਸਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS