ਨਵੀਂ ਦਿੱਲੀ/ਚੰਡੀਗੜ੍ਹ : ਅੱਜ ਪੰਜਾਬ-ਹਰਿਆਣਾ ਵਿਚਾਲੇ ਐੱਸ. ਵਾਈ. ਐੱਲ ਦੇ ਮੁੱਦੇ 'ਤੇ ਨਵੀਂ ਦਿੱਲੀ ਵਿਚ ਅਹਿਮ ਮੀਟਿੰਗ ਹੋਈ, ਜਿਸ ਵਿਚ ਉਹਨਾਂ ਨੇ ਟਰੰਪ ਦਾ ਵੀ ਜ਼ਿਕਰ ਕੀਤਾ। ਪੱਤਰਕਾਰਾਂ ਨਾਲ ਗੱਲ਼ਬਾਤ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਜੇਕਰ ਸਿੰਧੂ ਜਲ ਸੰਧੀ ਰੱਦ ਕਰ ਦਿੱਤੀ ਜਾਂਦੀ ਹੈ, ਤਾਂ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਵਿਵਾਦ ਸਿਰਫ਼ 2-3 ਐੱਮਏਐੱਫ ਦਾ ਹੈ ਪਰ ਇਸ ਨਾਲ 24 ਐੱਮਏਐੱਫ ਪਾਣੀ ਆਵੇਗਾ। ਸੀਐਮ ਮਾਨ ਨੇ ਕਿਹਾ ਕਿ ਇਸ ਦੌਰਾਨ ਮੈਂ ਸਿਰਫ਼ ਇਹ ਹੀ ਅਰਦਾਸ ਕਰਦਾ ਹਾਂ ਕਿ ਟਰੰਪ ਸੋਸ਼ਲ ਮੀਡੀਆ 'ਤੇ ਕੁਝ ਅਜਿਹਾ ਐਲਾਨ ਨਾ ਕਰ ਦੇਵੇ, ਜਿਸ ਵਿਚ ਉਹ ਕਹੇ ਕਿ ਸੰਧੀ ਨੂੰ ਬਹਾਲ ਕਰ ਦਿੱਤਾ ਗਿਆ ਤਾਂ ਮੁਸ਼ਕਲ ਹੋ ਸਕਦੀ ਹੈ।
ਪੜ੍ਹੋ ਇਹ ਵੀ - ਉੱਤਰਕਾਸ਼ੀ 'ਚ ਫਟਿਆ ਬੱਦਲ, 20 ਸਕਿੰਟਾਂ 'ਚ ਮਚ ਗਈ ਤਬਾਹੀ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਇਹੀ ਕਹਿੰਦਾ ਹਾਂ ਕਿ ਉਹ ਰੱਦ ਹੀ ਰਹੇ ਤਾਂ ਸਾਨੂੰ ਪਾਣੀ ਮਿਲ ਸਕਦਾ ਹੈ। ਜੇਕਰ ਇਸ ਨਾਲ ਪੰਜਾਬ ਨੂੰ ਪਾਣੀ ਮਿਲ ਗਿਆ ਤਾਂ ਪੰਜਾਬ ਨੇ ਉਸ ਨਾਲ ਫ਼ਸਲਾਂ ਉਗਾ ਕੇ ਦੇਸ਼ ਨੂੰ ਹੀ ਦੇਣੀਆਂ ਹਨ। ਮਾਨ ਨੇ ਕਿਹਾ ਸੀ ਕਿ ਜੇਕਰ ਪੰਜਾਬ ਨੂੰ ਰਾਵੀ ਅਤੇ ਚਨਾਬ ਦਰਿਆਵਾਂ ਤੋਂ ਪਾਣੀ ਮਿਲਦਾ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਵਿੱਚ ਸਹਿਯੋਗ ਕਰਨਗੇ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਇਸ ਮੁੱਦੇ 'ਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਸੀ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਇਹ ਵਿਵਾਦ ਜਲਦੀ ਹੀ ਖਤਮ ਹੋਣਾ ਚਾਹੀਦਾ ਹੈ।
ਪੜ੍ਹੋ ਇਹ ਵੀ - 3 ਦਿਨ ਬੰਦ ਰਹਿਣਗੇ ਸਕੂਲ, ਇਸ ਕਾਰਨ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
ਦੱਸ ਦੇਈਏ ਕਿ ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਸੀ. ਆਰ. ਪਾਟਿਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੌਜੂਦਗੀ ਵਿਚ ਮੀਟਿੰਗ ਖੁਸ਼ਨੁਮਾ ਮਾਹੌਲ ਵਿਚ ਹੋਈ ਹੈ। ਕੁਝ ਚੀਜ਼ਾਂ ਪਾਜ਼ੇਟਿਵ ਹੋ ਰਹੀਆਂ ਹਨ, ਉਮੀਦ ਹੈ ਕਿ ਕੁਝ ਅੱਗੇ ਵਧਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੀ ਆਪਸ ਵਿਚ ਕੋਈ ਲੜਾਈ ਨਹੀਂ ਹੈ ਪਰ ਸਿਆਸੀ ਲੋਕਾਂ ਨੇ ਇਸ ਨੂੰ ਲੜਾਈ ਦਾ ਕਾਰਨ ਬਣਾਇਆ ਹੋਇਆ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆ 'ਤੇ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ।
ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com