PSPCL ਦਾ ਇੰਜੀਨੀਅਰ ਗ੍ਰਿਫ਼ਤਾਰ, ਕੀਤਾ ਵੱਡਾ ਕਾਂਡ

PSPCL ਦਾ ਇੰਜੀਨੀਅਰ ਗ੍ਰਿਫ਼ਤਾਰ, ਕੀਤਾ ਵੱਡਾ ਕਾਂਡ

ਚੰਡੀਗੜ੍ਹ/ਜਲਾਲਾਬਾਦ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐੱਸ.ਪੀ.ਸੀ.ਐੱਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ। ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS