ਮਾਲੇਰਕੋਟਲਾ- ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐੱਸ. ਤਿੜਕੇ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਲੇਰਕੋਟਲਾ ਅੰਦਰ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਡਰਾਈ ਡੇਅ ਐਲਾਨਿਆ ਹੈ।
ਡਰਾਈ ਡੇਅ ਦੌਰਾਨ ਕਿਸੇ ਹੋਟਲ, ਅਹਾਤੇ, ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਦੁਕਾਨ ਜਾਂ ਕਿਸੇ ਹੋਰ ਜਗ੍ਹਾ, ਜਨਤਕ ਜਾਂ ਨਿੱਜੀ, ਕੋਈ ਵੀ ਧਾਰਮਿਕ ਖਾਮੀ ਜਾਂ ਨਸ਼ਾ ਕਰਨ ਵਾਲੀ ਸ਼ਰਾਬ ਜਾਂ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਕਿਸੇ ਵੀ ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਵੇਚਣ ਪਰੋਸਣ ਵਾਲੇ ਹੋਰ ਅਦਾਰਿਆਂ ਨੂੰ ਕਿਸੇ ਨੂੰ ਵੀ ਸ਼ਰਾਬ ਵੇਚਣ ਪਰੋਸਣ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਕੀਤੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਪੂਰੀ List
ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦਾ ਸਮਾਗਮ ਪੂਰੇ ਭਾਰਤ ’ਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਲੋਕਾਂ ਵੱਲੋਂ ਸ਼ਰਾਬ ਦੀ ਵਰਤੋਂ ਕਰਨ ਉਪਰੰਤ ਲੜਾਈ-ਝਗੜਾ ਕਰਨ ਕਰ ਕੇ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਅਮਨ-ਕਾਨੂੰਨ ਨੂੰ ਬਣਾਏ ਰੱਖਣ ਲਈ ਡਰਾਏ ਡੇਅ ਦੌਰਾਨ ਕਲੱਬਾਂ, ਸਟਾਰ ਹੋਟਲ, ਰੈਸਟੋਰੈਂਟ ਆਦਿ ਅਤੇ ਕਿਸੇ ਵੀ ਵਿਅਕਤੀ ਵੱਲੋਂ ਚਲਾਏ ਜਾਂਦੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਨੂੰ ਵੀ ਇਸ ਦਿਨ ਸ਼ਰਾਬ ਦੀ ਵਿਕਰੀ/ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
Credit : www.jagbani.com