ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ

ਮਾਨਸਾ : ਸਾਰੇ ਰਾਸ਼ਨ ਡਿਪੂਆਂ ਦੇ ਬਾਹਰ ਹੈਲਪਲਾਈਨ ਨੰਬਰ ਦੇ ਬੋਰਡ ਅਤੇ ਸ਼ਿਕਾਇਤ ਬਾਕਸ ਲਗਾਏ ਜਾਣੇ ਯਕੀਨੀ ਬਣਾਏ ਜਾਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਵੱਖ ਵੱਖ ਵਿਭਾਗਾਂ ਦੇ ਮੁੱਖੀਆਂ ਤੋਂ ਰਾਸ਼ਨ ਵੰਡ ਪ੍ਰਕਿਰਿਆ, ਮਿਡ ਡੇ ਮੀਲ ਅਤੇ ਖਾਣੇ ਦੀ ਸਟੋਰੇਜ਼ ਦੀ ਸਮੀਖਿਆ ਕਰਦਿਆਂ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਫ਼ੂਡ ਕਮਿਸ਼ਨ ਦੇ ਵੇਰਵੇ ਅਤੇ ਫੋਨ ਨੰਬਰ ਸਕੂਲ, ਆਂਗਣਵਾੜੀ ਕੇਂਦਰ, ਰਾਸ਼ਨ ਡਿੱਪੂਆਂ ਅਤੇ ਹਸਪਤਾਲਾਂ ਦੇ ਬਾਹਰ ਲਿਖਿਆ ਜਾਵੇ ਤਾਂ ਜੋ ਖਾਣੇ ਸਬੰਧੀ ਕੋਈ ਵੀ ਸ਼ਿਕਾਇਤ ਫ਼ੂਡ ਕਮਿਸ਼ਨ ਤੱਕ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਯਕੀਨੀ ਬਣਾਇਆ ਜਾਵੇ। ਇਸ ਲਈ ਸਕੀਮਾਂ ਦੀ ਸੂਚੀ ਪ੍ਰੋਗਰਾਮ ਦਫ਼ਤਰਾਂ ਅਤੇ ਆਂਗਣਵਾੜੀਆਂ ਦੇ ਬਾਹਰ ਲਗਾਈ ਜਾਵੇ।

ਮੀਟਿੰਗ ੳਪਰੰਤ ਉਨ੍ਹਾਂ ਆਂਗਣਵਾੜੀ ਕੇਂਦਰ ਮਲਕਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਖਿਆਲਾ ਕਲਾਂ ਅਤੇ ਰਾਸ਼ਨ ਡਿਪੂ ਪਿੰਡ ਖਿਆਲਾ ਕਲਾਂ ਦਾ ਦੌਰਾ ਕੀਤਾ ਅਤੇ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਕੂਲ ਅੰਦਰ ਮਿਡ ਡੇਅ ਮੀਲ ਦਾ ਖਾਣਾ ਖਾ ਕੇ ਚੈੱਕ ਕੀਤਾ ਅਤੇ ਕਿਚਨ ਗਾਰਡਨ ਦਾ ਵੀ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਧਾਰੀਵਾਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ)ਮੈਡਮ ਮੰਜੂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਪਰਮਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮਦਨ ਲਾਲ ਕਟਾਰੀਆ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS