ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ਇਕ ਦਿਨ ਲਈ ਕੀਤੀ ਹੋਲਡ

ਹਾਈਕੋਰਟ ਨੇ ਲੈਂਡ ਪੂਲਿੰਗ ਪਾਲਿਸੀ ਇਕ ਦਿਨ ਲਈ ਕੀਤੀ ਹੋਲਡ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਲੈਂਡ ਪੂਲਿੰਗ ਪਾਲਿਸੀ 'ਤੇ ਅੱਜ ਸੁਣਵਾਈ ਹੋਈ ਹੈ। ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ਨੂੰ ਇਕ ਦਿਨ ਲਈ ਹੋਲਡ ਕਰ ਦਿੱਤਾ ਹੈ। ਹੁਣ ਇਸ ਉਤੇ ਭਲਕੇ 7 ਅਗਸਤ ਨੂੰ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਐਡਵੋਕੇਟ ਗੁਰਦੀਪ ਸਿੰਘ ਫਾਗਲਾ ਵੱਲੋਂ ਦਾਇਰ ਕੀਤੀ ਗਈ ਹੈ। ਦਰਅਸਲ ਉਸ ਦੀ ਪਿੰਡ ਫਾਗਲਾ ਵਿਚ ਜ਼ਮੀਨ ਦਾ ਮਹੱਤਵਪੂਰਨ ਹਿੱਸਾ ਇਸ ਨੀਤੀ ਤਹਿਤ ਆਉਂਦਾ ਹੈ। ਐਡਵੋਕੇਟ ਫਾਗਲਾ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਅਤੇ ਜ਼ਿਮੀਂਦਾਰਾਂ ਵੱਲੋਂ ਪਟੀਸ਼ਨ ਦਾਇਰ ਕਰਦਿਆਂ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ਚੁਣੌਤੀ ਦਿੱਤੀ ਹੈ। ਇਹ ਪਾਲਿਸੀ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਭੂਮੀ ਪ੍ਰਾਪਤੀ ਐਕਟ, 2013 ਦੀ ਉਲੰਘਣਾ ਹੈ।

ਹਾਲਾਂਕਿ ਸਰਕਾਰੀ ਵਕੀਲ ਨੇ ਦਲੀਲ ਦਿੱਤੀ ਕਿ ਇਸ ਸਮੇਂ ਜ਼ਮੀਨ ਐਕਵਾਇਰ ਨਹੀਂ ਕੀਤੀ ਜਾ ਰਹੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਨੀਤੀ ਨਾਲ ਸਬੰਧਤ ਕਈ ਮਹੱਤਵਪੂਰਨ ਨੁਕਤਿਆਂ 'ਤੇ ਸਵਾਲ ਉਠਾਏ ਹਨ ਅਤੇ ਮਾਮਲੇ ਦੀ ਅਗਲੀ ਸੁਣਵਾਈ 'ਤੇ ਵਿਸਥਾਰਤ ਜਵਾਬ ਮੰਗਿਆ ਹੈ।

 

Credit : www.jagbani.com

  • TODAY TOP NEWS