ਜਲੰਧਰ-ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿਚ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਹ ਧਮਾਕਾ ਇਕ ਫੈਕਟਰੀ ਵਿਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਸਿਲੰਡਰ ਫੱਟਣ ਕਾਰਨ ਹੋਇਆ ਹੈ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਸ ਵਿਚ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਸੂਤਰਾਂ ਮੁਤਾਬਕ ਜਿਸ ਫੈਕਟਰੀ ਵਿਚ ਇਹ ਧਮਾਕਾ ਹੋਇਆ ਹੈ, ਉਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਬੈਂਸ ਤੋਂ ਸਪਸ਼ਟੀਕਰਨ ਲੈਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਉਕਤ ਸਮਾਗਮ ਦੌਰਾਨ ਸਿੱਖ ਮਰਿਆਦਾਂ ਦੀ ਉਲੰਘਣਾ ਹੋਈ ਹੈ। ਹਰਜੋਤ ਸਿੰਘ ਨੇ ਗਲਤੀ ਮੰਨ ਲਈ ਹੈ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ
1. ਪਟਿਆਲਾ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਜਾਰੀ ਹੋ ਗਿਆ ਅਲਰਟ
ਹਿਮਾਚਲ ਵਿਚ ਪੈ ਰਹੇ ਭਾਰੀ ਮੀਂਹ ਕਾਰਣ ਜਿੱਥੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ਹੈ, ਉਥੇ ਹੀ ਪਟਿਆਲਾ ਵਿਚ ਵੀ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਤੋਂ ਪਾਣੀ ਵੱਧ ਰਿਹਾ ਹੈ। ਇਸ ਦੇ ਮੱਦੇਨਜ਼ਰ ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜਲੇ ਇਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਉਤੇ ਪਹੁੰਚਣ ਕਾਰਨ ਪਿੰਡ ਵਾਸੀਆਂ ਨੂੰ ਰਾਜਪੁਰਾ, ਘਨੌਰ ਅਤੇ ਹੋਰ ਨੇੜਲੇ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਦਰਿਆ ਵੱਲ ਜਾਣ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
2. ਪੰਜਾਬ 'ਚ BBMB ਵੱਲੋਂ Alert ਜਾਰੀ! ਡੈਮ ਤੋਂ ਛੱਡਿਆ ਜਾਵੇਗਾ ਅੱਜ ਪਾਣੀ, ਬਣ ਸਕਦੇ ਹੜ੍ਹ ਦੇ ਹਾਲਾਤ
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੌਂਗ ਡੈਮ ਵਿਚ ਲਗਾਤਾਰ ਪਾਣੀ ਦਾ ਪੱਧਰ ਵਧ ਰਿਹਾ ਹੈ। ਪੌਂਗ ਡੈਮ ਤੋਂ ਅੱਜ ਸ਼ਾਮ 5 ਵਜੇ ਸਪਿੱਲਵੇ ਰਾਹੀਂ ਪਾਣੀ ਛੱਡਿਆ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ 1 ਅਗਸਤ ਨੂੰ ਟੀ. ਸੀ. ਐੱਮ. ’ਚ ਲਏ ਗਏ ਫ਼ੈਸਲੇ ਅਨੁਸਾਰ ਪੌਂਗ ਡੈਮ ਦੇ ਪਾਵਰ ਹਾਊਸ ਦੇ ਟਰਬਾਈਨਾਂ ਰਾਹੀਂ 19300 ਕਿਊਸਿਕ ਅਤੇ ਪੌਂਗ ਡੈਮ ਦੇ ਸਪਿੱਲਵੇ ਗੇਟਾਂ ਰਾਹੀਂ 4000 ਕਿਊਸਿਕ, ਕੁੱਲ੍ਹ 23300 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਜਾਵੇਗਾ, ਜਿਸ ’ਚੋਂ 11500 ਕਿਊਸਿਕ ਪਾਣੀ ਮੁਕੇਰੀਆਂ ਹਾਈਡਲ ਅਤੇ ਬਾਕੀ ਪਾਣੀ 52 ਗੇਟਾਂ ਰਾਹੀਂ ਬਿਆਸ ਦਰਿਆ ’ਚ ਛੱਡਿਆ ਜਾਵੇਗਾ। ਹਿਮਾਚਲ ’ਚ ਹੋ ਰਹੀ ਭਾਰੀ ਬਾਰਿਸ਼ ਅਤੇ ਡੈਮ ’ਚ ਪਾਣੀ ਦੇ ਵਧਦੇ ਪੱਧਰ ਨੂੰ ਵੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
3. ਪੰਜਾਬ ਵਿਚ ਵੱਡਾ ਧਮਾਕਾ, ਹਿਲ ਗਿਆ ਪੂਰਾ ਇਲਾਕਾ, ਦੋ ਲੋਕਾਂ ਦੀ ਮੌਤ
ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਵਿਚ ਵੱਡਾ ਧਮਾਕਾ ਹੋਇਆ ਹੈ, ਜਿਸ ਵਿਚ ਦੋ ਲੋਕਾਂ ਦੀ ਮੌਤ ਦੀ ਖ਼ਬਰ ਹੈ। ਇਹ ਧਮਾਕਾ ਇਕ ਫੈਕਟਰੀ ਵਿਚ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਫੈਕਟਰੀ ਵਿਚ ਸਿਲੰਡਰ ਫੱਟਣ ਕਾਰਨ ਹੋਇਆ ਹੈ। ਇਹ ਧਮਾਕਾ ਇੰਨਾ ਜ਼ੋਰਦਾਰਦ ਸੀ ਕਿ ਇਸ ਵਿਚ 2 ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਤੱਕ ਹਿਲ ਗਈਆਂ। ਸੂਤਰਾਂ ਮੁਤਾਬਕ ਜਿਸ ਫੈਕਟਰੀ ਵਿਚ ਇਹ ਧਮਾਕਾ ਹੋਇਆ ਹੈ, ਉਹ ਐਕਸੀਜਨ ਸਿਲੰਡਰ ਦੀ ਫੈਕਟਰੀ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
4. ਤਨਖ਼ਾਹੀਆ ਕਰਾਰ ਦਿੱਤੇ ਜਾਣ 'ਤੇ ਹਰਜੋਤ ਬੈਂਸ ਦਾ ਪਹਿਲਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ਼੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਬੈਂਸ ਤੋਂ ਸਪਸ਼ਟੀਕਰਨ ਲੈਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਉਕਤ ਸਮਾਗਮ ਦੌਰਾਨ ਸਿੱਖ ਮਰਿਆਦਾਂ ਦੀ ਉਲੰਘਣਾ ਹੋਈ ਹੈ। ਹਰਜੋਤ ਸਿੰਘ ਨੇ ਗਲਤੀ ਮੰਨ ਲਈ ਤੇ ਫ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਲਗਾਈ ਗਈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
5. Big Breaking: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਨਖ਼ਾਹੀਆ ਕਰਾਰ, ਲੱਗੀ ਧਾਰਮਿਕ ਸਜ਼ਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਕੈਬਨਿਟ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਸ੍ਰੀਨਗਰ ਵਿਖੇ ਸ਼ਹੀਦੀ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ। ਇਸ ਮੌਕੇ ਹਰਜੋਤ ਬੈਂਸ ਤੋਂ ਸਪਸ਼ਟੀਕਰਨ ਲੈਣ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਹਮਣੇ ਆਏ ਤੱਥਾਂ ਤੋਂ ਸਪੱਸ਼ਟ ਹੋਇਆ ਹੈ ਕਿ ਉਕਤ ਸਮਾਗਮ ਦੌਰਾਨ ਸਿੱਖ ਮਰਿਆਦਾਂ ਦੀ ਉਲੰਘਣਾ ਹੋਈ ਹੈ। ਹਰਜੋਤ ਸਿੰਘ ਨੇ ਗਲਤੀ ਮੰਨ ਲਈ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
6. 150% ਤੋਂ 250% ਤੱਕ ਟੈਰਿਫ.....! Trump ਦੀ ਫਾਰਮਾ ਸੈਕਟਰ 'ਤੇ ਭਾਰੀ ਟੈਰਿਫ ਦੀ ਚੇਤਾਵਨੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ 'ਤੇ ਟੈਰਿਫ ਲਗਾਉਣ ਸਬੰਧੀ ਸਖ਼ਤ ਹੁੰਦੇ ਜਾ ਰਹੇ ਹਨ। ਵਪਾਰਕ ਤਣਾਅ ਵਧਾਉਂਦੇ ਹੋਏ ਹਾਲ ਹੀ ਵਿਚ ਉਨ੍ਹਾਂ ਨੇ ਦਵਾਈਆਂ ਦੇ ਆਯਾਤ 'ਤੇ ਭਾਰੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਟਰੰਪ ਨੇ ਕਿਹਾ, 'ਅਸੀਂ ਦਵਾਈਆਂ 'ਤੇ ਇੱਕ ਛੋਟਾ ਟੈਕਸ ਲਗਾਵਾਂਗੇ। ਪਰ ਇੱਕ ਸਾਲ ਵਿੱਚ ਇਹ 150% ਅਤੇ ਫਿਰ 250% ਵਧੇਗਾ। ਇਸ ਦਾ ਉਦੇਸ਼ ਘਰੇਲੂ ਉਤਪਾਦਨ ਵਧਾਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਦਵਾਈਆਂ ਸਿਰਫ਼ ਅਮਰੀਕਾ ਵਿੱਚ ਹੀ ਬਣਾਈਆਂ ਜਾਣ।' ਉਨ੍ਹਾਂ ਨੇ ਸੈਮੀਕੰਡਕਟਰਾਂ ਅਤੇ ਚਿਪਸ 'ਤੇ ਨਵਾਂ ਟੈਕਸ ਲਗਾਉਣ ਦਾ ਵੀ ਸੰਕੇਤ ਦਿੱਤਾ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
7. ਜੰਗਲੀ ਅੱਗ ਦਾ ਕਹਿਰ, 450 ਤੋਂ ਵੱਧ ਘਰ ਖਤਰੇ 'ਚ, ਹਾਈ ਅਲਰਟ ਜਾਰੀ (ਤਸਵੀਰਾਂ)
ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਭਿਆਨਕ ਜੰਗਲੀ ਅੱਗ ਫੈਲ ਗਈ ਹੈ। ਪਿਛਲੇ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਇਹ ਅੱਗ ਤੇਜ਼ੀ ਦੇ ਨਾਲ ਫੈਲ ਰਹੀ ਹੈ। ਅੱਗ ਕਾਰਨ ਸੰਘਣਾ ਧੂੰਆਂ ਫੈਲ ਗਿਆ ਹੈ ਅਤੇ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਇਸ ਲਈ ਅਧਿਕਾਰੀ ਹਾਈ ਅਲਰਟ 'ਤੇ ਹਨ। 'ਗਿਫੋਰਡ ਫਾਇਰ' ਵਜੋਂ ਜਾਣੀ ਜਾਂਦੀ ਇਹ ਅੱਗ ਹੁਣ 65,000 ਏਕੜ ਤੋਂ ਵੱਧ ਰਕਬੇ ਵਿੱਚ ਫੈਲ ਗਈ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
8. ਵੱਡੀ ਖ਼ਬਰ ; ਲੋਕ ਸਭਾ 'ਚ ਪਾਸ ਹੋਇਆ ਮਰਚੈਂਟ ਸ਼ਿਪਿੰਗ ਬਿੱਲ
ਬੁੱਧਵਾਰ ਨੂੰ ਲੋਕ ਸਭਾ ਦੇ ਹੰਗਾਮੇ ਭਰੇ ਸੈਸ਼ਨ ਵਿੱਚ ਵਿਰੋਧੀ ਮੈਂਬਰਾਂ ਦੁਆਰਾ ਬਿਹਾਰ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਤੀਬਰ ਸੋਧ (SIR) 'ਤੇ ਬਹਿਸ ਦੀ ਮੰਗ ਕਰਨ ਦੇ ਲਗਾਤਾਰ ਵਿਰੋਧ ਅਤੇ ਵਿਘਨਾਂ ਦੇ ਬਾਵਜੂਦ ਸਦਨ ਨੇ ਮਰਚੈਂਟ ਸ਼ਿਪਿੰਗ (ਸੋਧ) ਬਿੱਲ, 2024 ਨੂੰ ਪਾਸ ਕਰ ਦਿੱਤਾ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
9. ਇਨ੍ਹਾਂ ਬੱਚਿਆਂ ਦੇ ਹੱਕ 'ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਨਿੱਜੀ ਸਕੂਲਾਂ 'ਚ ਦਿੱਤੀ ਜਾਵੇ ਮੁਫ਼ਤ ਸਿੱਖਿਆ
ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੂਬਿਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਅਨਾਥਾਂ, ਕਮਜ਼ੋਰ ਵਰਗਾਂ ਅਤੇ ਵਾਂਝੇ ਸਮੂਹਾਂ ਦੇ ਬੱਚਿਆਂ ਲਈ ਪ੍ਰਾਈਵੇਟ ਸਕੂਲਾਂ 'ਚ 25 ਫੀਸਦੀ ਕੋਟੇ ਤਹਿਤ ਮੁਫ਼ਤ ਸਿੱਖਿਆ ਦੀ ਆਗਿਆ ਦੇਣ ਲਈ ਚਾਰ ਹਫ਼ਤਿਆਂ ਦੇ ਅੰਦਰ ੀਫਿਕੇਸ਼ਨਾਂ ਜਾਰੀ ਕਰਨ। ਜਸਟਿਸ ਬੀ.ਵੀ. ਨਾਗਰਥਨਾ ਅਤੇ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਵਕੀਲ ਪੌਲੋਮੀ ਪਾਵਨੀ ਸ਼ੁਕਲਾ ਵਲੋਂ ਦਾਇਰ ਪਟੀਸ਼ਨ 'ਤੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,"ਦਿੱਲੀ, ਮੇਘਾਲਿਆ, ਸਿੱਕਮ, ਅਰੁਣਾਚਲ ਪ੍ਰਦੇਸ਼, ਗੁਜਰਾਤ ਪਹਿਲਾਂ ਹੀ ਸਿੱਖਿਆ ਅਧਿਕਾਰ ਐਕਟ ਦੀ ਧਾਰਾ 12 (1) (ਸੀ) ਦੀ ਪਰਿਭਾਸ਼ਾ 'ਚ ਅਨਾਥਾਂ ਨੂੰ ਸ਼ਾਮਲ ਕਰਨ ਲਈ ੀਫਿਕੇਸ਼ਨ ਜਾਰੀ ਕਰ ਚੁੱਕੇ ਹਨ। ਬਾਕੀ ਸੂਬਿਆਂ ਨੂੰ ਵੀ ਇਸ ਸਬੰਧ 'ਚ ਚਾਰ ਹਫ਼ਤਿਆਂ ਦੇ ਅੰਦਰ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ।"
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
10. ਲੋਕਾਂ ਨੂੰ ਵੱਡਾ ਝਟਕਾ: ਸਰਕਾਰ ਨੇ ਕਰੋੜਾਂ ਦੀ ਗਿਣਤੀ 'ਚ ਬੰਦ ਕੀਤੇ LPG ਗੈਸ ਕਨੈਕਸ਼ਨ
ਘਰੇਲੂ LPG ਖਪਤਕਾਰਾਂ ਨੂੰ ਸਬਸਿਡੀ ਦੇ ਤਬਾਦਲੇ ਵਿੱਚ ਪਾਰਦਰਸ਼ਤਾ ਅਤੇ ਸੁਰੱਖਿਆ ਵਧਾਉਣ ਲਈ ਸਰਕਾਰ ਨੇ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਸੰਸਦ ਨੂੰ ਦੱਸਿਆ ਕਿ ਸਬਸਿਡੀ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਨਿਰਪੱਖ ਬਣਾਉਣ ਲਈ ਨਿਰੰਤਰ ਸੁਧਾਰ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਦੀ LPG ਸਬਸਿਡੀ ਲਈ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀਐਲ) ਸਕੀਮ ਨੇ ਘਰੇਲੂ ਰਸੋਈ ਗੈਸ ਸਬਸਿਡੀ ਸਿੱਧੇ ਖਪਤਕਾਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ ਹੈ।
ਹੋਰ ਜਾਣਕਾਰੀ ਇਸ ਲਿੰਕ 'ਤੇ ਕਲਿਕ ਕਰੋ-
Credit : www.jagbani.com