ਐਂਟਰਟੇਨਮੈਂਟ ਡੈਸਕ- ਮਸ਼ਹੂਰ ਪਾਕਿਸਤਾਨੀ ਅਦਾਕਾਰਾ ਜਾਵੇਰੀਆ ਅੱਬਾਸੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਹੈ। ਉਹ ਆਏ ਦਿਨ ਆਪਣੇ ਦੂਜੇ ਪਤੀ ਨਾਲ ਇੰਸਟਾਗ੍ਰਾਮ 'ਤੇ ਫੋਟੋਆਂ ਸਾਂਝੀਆਂ ਕਰਦੀ ਰਹਿੰਦੀ ਹੈ। ਇੱਥੇ ਦੱਸ ਦੇਈਏ ਕਿ ਜਾਵੇਰੀਆ ਨੇ ਪਿਛਲੇ ਸਾਲ 51 ਸਾਲ ਦੀ ਉਮਰ ਵਿੱਚ ਕਾਰੋਬਾਰੀ ਅਦੀਲ ਹੈਦਰ ਨਾਲ ਦੂਜਾ ਵਿਆਹ ਕਰਵਾ ਕੇ ਇਹ ਸਾਬਤ ਕਰ ਦਿੱਤਾ ਕਿ ਪਿਆਰ ਅਤੇ ਵਿਆਹ ਦੀ ਕੋਈ ਉਮਰ ਨਹੀਂ ਹੁੰਦੀ। ਦੱਸਣਯੋਗ ਹੈ ਕਿ ਇਹ ਅਦੀਲ ਦਾ ਵੀ ਦੂਜਾ ਵਿਆਹ ਹੈ। ਇਕ ਇੰਟਰਵਿਊ ਦੌਰਾਨ ਜਾਵੇਰੀਆ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਪਹਿਲੀ ਮੁਲਾਕਾਤ ਇੱਕ ਸਾਂਝੇ ਦੋਸਤ ਦੇ ਘਰ ਡਿਨਰ ਦੌਰਾਨ ਹੋਈ ਸੀ, ਜਿਸ ਤੋਂ ਬਾਅਦ ਕਈ ਗੱਲਬਾਤਾਂ ਹੋਈਆਂ ਅਤੇ ਇਕ ਦੂਜੇ ਨੂੰ ਸਮਝਣ ਦਾ ਮੌਕਾ ਮਿਲਿਆ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com