ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ

ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ

ਫਤਿਹਗੜ੍ਹ ਸਾਹਿਬ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਪੰਜਾਬ ਦੇ ਖੰਨਾ ਅਤੇ ਫਤਿਹਗੜ੍ਹ ਦੇ ਰਹਿਣ ਵਾਲੇ ਦੋ ਸੈਨਿਕ ਸ਼ਹੀਦ ਹੋ ਗਏ ਸਨ। ਅੱਜ ਐਤਵਾਰ ਨੂੰ ਦੋਵੇਂ ਫ਼ੌਜੀਆਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਿੰਡ ਲਿਆਂਦੀਆਂ ਗਈਆਂ। ਫਤਿਹਗੜ੍ਹ ਸਾਹਿਬ ਦੇ 26 ਸਾਲਾ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਪਿੰਡ ਵਿਚ ਪਹੁੰਚੀ ਤਾਂ ਸੋਗ ਦੀ ਲਹਿਰ ਦੌੜ ਪਈ।

PunjabKesari

ਉਸ ਦੇ ਜੱਦੀ ਪਿੰਡ ਬਦੀਨਪੁਰ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਹਰਮਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਫ਼ੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ ਅਤੇ ਸਸਕਾਰ ਮੌਕੇ ਸ਼ਹੀਦ ਦੇ ਪਿਤਾ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਨੂੰ ਅਗਨੀ ਭੇਂਟ ਕੀਤੀ ਗਈ । ਜਵਾਨ ਪੁੱਤਰ ਨੂੰ ਸਿਹਰਾ ਲਗਾ ਕੇ ਪਰਿਵਾਰ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਹਰ ਕਿਸੇ ਦੀ ਅੱਖ ਨਮ ਸੀ। 

PunjabKesari

PunjabKesari

ਫ਼ੌਜ ਦੀ ਟੁਕੜੀ ਵੱਲੋਂ ਮ੍ਰਿਤਕ ਹਰਮਿੰਦਰ ਸਿੰਘ ਦੀ ਦੇਹ ਨੂੰ ਘਰ ਲਿਆਉਣ ਉਪਰੰਤ ਪਰਿਵਾਰਿਕ ਮੈਂਬਰਾਂ ਨੂੰ ਅੰਤਿਮ ਦਰਸ਼ਨ ਕਰਵਾਉਣ ਤੋਂ ਬਾਅਦ ਸਾਰੇ ਪਿੰਡ ਦੀ ਫੇਰੀ ਲਗਵਾਈ ਗਈ ਅਤੇ ਸ਼ਮਸ਼ਾਨ ਘਾਟ ਪਹੁੰਚਣ ਉਪਰੰਤ ਫ਼ੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦੇ ਕੇ ਅੰਤਿਮ ਸੰਸਕਾਰ ਕੀਤਾ ਗਿਆ।  ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਫ਼ੌਜ ਦੇ ਜਵਾਨਾਂ ਸਮੇਤ ਹੋਰ ਵੱਖੋ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆ ਅਤੇ ਇਲਾਕੇ ਦੇ ਲੋਕਾਂ ਵੱਲੋਂ ਇਸ ਪਰਿਵਾਰ ਨਾਲ ਪਹੁੰਚ ਕੇ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ। ਇਸ ਮੌਕੇ '0ਤੇ ਜ਼ਿਲ੍ਹਾ ਪੁਲਸ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਅਮਲੋਹ ਗੁਰਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ, ਭਾਰਤੀ ਜਨਤਾ ਪਾਰਟੀ ਵੱਲੋਂ ਸੰਦੀਪ ਸਿੰਘ ਬੱਲ, ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਜੀ. ਪੀ ਸਮੇਤ ਸਿਵਲ ਪ੍ਰਸ਼ਾਸਨ ਵੱਲੋਂ ਐੱਸ. ਡੀ. ਐੱਮ. ਅਮਲੋਹ ਦੁਆਰਾ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।

PunjabKesari

PunjabKesari

PunjabKesari

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS