ਪੁਰਾਣੇ ਵਾਹਨਾਂ 'ਤੇ ਰੋਕ ਨੂੰ ਲੈ ਕੋ ਹੋ ਗਿਆ ਵੱਡਾ ਐਲਾਨ, ਹੁਣ...

ਪੁਰਾਣੇ ਵਾਹਨਾਂ 'ਤੇ ਰੋਕ ਨੂੰ ਲੈ ਕੋ ਹੋ ਗਿਆ ਵੱਡਾ ਐਲਾਨ, ਹੁਣ...

ਨੈਸ਼ਨਲ ਡੈਸਕ- ਆਮ ਲੋਕਾਂ ਨੂੰ ਰਾਹਤ ਦਿੰਦੇ ਹੋਏ, ਸੁਪਰੀਮ ਕੋਰਟ ਨੇ ਦਿੱਲੀ-ਐੱਨਸੀਆਰ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਚੀਫ਼ ਜਸਟਿਸ ਬੀ.ਆਰ. ਗਵਈ, ਜਸਟਿਸ ਵਿਨੋਦ ਕੇ ਚੰਦਰਨ ਅਤੇ ਜਸਟਿਸ ਐਨਵੀ ਅੰਜਾਰੀਆ ਦੇ ਬੈਂਚ ਨੇ ਸੁਣਾਇਆ। ਸੁਪਰੀਮ ਕੋਰਟ ਨੇ ਇਹ ਹੁਕਮ ਦਿੱਲੀ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ, ਜਿਸ ਵਿੱਚ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਟੀ) ਵਿੱਚ ਪੁਰਾਣੇ ਵਾਹਨਾਂ 'ਤੇ ਪਾਬੰਦੀ ਲਗਾਉਣ ਦੇ 2018 ਦੇ ਹੁਕਮ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਸੀ। 

ਚਾਰ ਹਫਤਿਆਂ ਤਕ ਨਹੀਂ ਹੋਵੇਗੀ ਕੋਈ ਕਾਰਵਾਈ

ਬੈਂਚ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਅਗਲੇ ਚਾਰ ਹਫ਼ਤਿਆਂ ਤੱਕ ਅਜਿਹੇ ਵਾਹਨ ਮਾਲਕਾਂ ਵਿਰੁੱਧ ਕੋਈ ਜੁਰਮਾਨਾ ਜਾਂ ਕਾਰਵਾਈ ਸਿਰਫ਼ ਇਸ ਲਈ ਨਹੀਂ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਦੇ ਡੀਜ਼ਲ ਵਾਹਨ 10 ਸਾਲ ਪੁਰਾਣੇ ਹਨ ਜਾਂ ਪੈਟਰੋਲ ਵਾਹਨ 15 ਸਾਲ ਪੁਰਾਣੇ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਿਸ ਜਾਰੀ ਕੀਤਾ ਹੈ ਅਤੇ ਸਬੰਧਤ ਧਿਰਾਂ ਤੋਂ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ। ਇਸ ਤੋਂ ਬਾਅਦ, ਮਾਮਲੇ ਦੀ ਦੁਬਾਰਾ ਸੁਣਵਾਈ ਹੋਵੇਗੀ।

Credit : www.jagbani.com

  • TODAY TOP NEWS