
ਮਾਛੀਵਾੜਾ ਸਾਹਿਬ : ਮਾਛੀਵਾੜਾ ਇਲਾਕੇ ਦੇ ਕਿਸਾਨ ਮਹਿੰਦਰ ਸਿੰਘ ਨਾਲ 2 ਕਰੋੜ 65 ਲੱਖ 75 ਹਜ਼ਾਰ ਰੁਪਏ ਦੀ ਵੱਡੀ ਸਾਈਬਰ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਈ.ਡੀ. ਦੇ ਫ਼ਰਜ਼ੀ ਅਧਿਕਾਰੀ ਬਣ ਕੇ ਕਾਲਾਂ ਆਈਆਂ ਜਿਸ ਤਹਿਤ ਵੱਡਾ ਸਕੈਂਡਲ ਨਾਲ ਤਾਰਾਂ ਜੁੜਨ ਦਾ ਡਰਾਵਾ ਦੇ ਕੇ ਉਸ ਕੋਲੋਂ ਵੱਖ-ਵੱਖ ਖਾਤਿਆਂ ਵਿਚ ਪੈਸੇ ਟਰਾਂਸਫਰ ਕਰਵਾ ਲਏ ਗਏ। ਸਾਈਬਰ ਠੱਗੀ ਦਾ ਸ਼ਿਕਾਰ ਹੋਏ ਮਹਿੰਦਰ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਜਿਸ ਨੂੰ 9 ਜੂਨ 2025 ਨੂੰ ਦੇਰ ਰਾਤ ਇਕ ਫੋਨ ਆਇਆ ਕਿ ਉਹ ਟਰਾਈ (ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ਼ ਇੰਡੀਆ) ਦਾ ਮੁਲਾਜ਼ਮ ਬੋਲ ਰਿਹਾ ਹੈ। ਉਸਨੇ ਕਿਹਾ ਕਿ ਇਕ ਨਾਮੀ ਏਅਰਲਾਈਨ ਕੰਪਨੀ ਦੇ ਮਾਲਕ ਘਰ ਜਦੋਂ ਸੀ.ਬੀ.ਆਈ. ਤੇ ਈ.ਡੀ. ਨੇ ਰੇਡ ਮਾਰੀ ਸੀ ਤਾਂ ਉਸ ਦੌਰਾਨ ਉੱਥੋਂ 247 ਏਟੀਐੱਮ ਕਾਰਡ ਤੇ 58 ਕਰੋੜ ਰੁਪਏ ਨਕਦ ਬਰਾਮਦ ਹੋਏ ਸਨ ਅਤੇ ਇਸ ਕੰਪਨੀ ਦੇ ਮਾਲਕ ਨੇ ਕਿਸਾਨ ਮਹਿੰਦਰ ਸਿੰਘ ਦੇ ਜਾਅਲੀ ਬੈਂਕ ਖਾਤੇ ਦਾ ਏ.ਟੀ.ਐੱਮ. ਕਾਰਡ ਵਰਤ ਕੇ ਕਿਸੇ ਨੂੰ ਵੇਚ ਦਿੱਤਾ ਹੈ ਜਿਸ ਕਾਰਨ ਹੁਣ ਤੁਹਾਡੀਆਂ ਸਾਰੀਆਂ ਬੈਂਕ ਡਿਟੇਲਾਂ ਦੀ ਜਾਂਚ ਕੀਤੀ ਜਾਣੀ ਹੈ। ਬਿਆਨਕਰਤਾ ਅਨੁਸਾਰ ਇਸ ਵਿਅਕਤੀ ਨਾਲ ਕਈ ਵਾਰ ਗੱਲ ਹੋਈ ਅਤੇ ਫਿਰ ਉਸ ਨੂੰ ਵਿਜੈ ਖੰਨਾ ਨਾਮਕ ਵਿਅਕਤੀ ਦਾ ਫੋਨ ਆਇਆ ਜਿਸ ਨੇ ਕਿਹਾ ਕਿ ਉਹ ਈ.ਡੀ. (ਇੰਨਫੋਰਸਮੈਂਟ ਡਿਪਾਰਟਮੈਂਟ) ਤੋਂ ਬੋਲ ਰਿਹਾ ਹੈ ਜਿਸ ਨੂੰ ਉਸਦੇ ਸਾਰੇ ਬੈਂਕ ਖਾਤਿਆਂ ਦੀ ਜਾਂਚ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਈ.ਡੀ. ਦੇ ਫ਼ਰਜ਼ੀ ਅਧਿਕਾਰੀ ਨੇ ਇਹ ਵੀ ਕਿਹਾ ਕਿ ਜੇਕਰ ਉਸਨੇ ਅੱਗੇ ਕਿਸੇ ਨਾਲ ਗੱਲ ਕੀਤੀ ਤਾਂ ਉਸ ਨੂੰ 2 ਤੋਂ 3 ਸਾਲ ਦੀ ਸਜ਼ਾ ਹੋ ਜਾਵੇਗੀ ਅਤੇ ਨਾਲ ਹੀ ਇਹ ਕਿਹਾ ਕਿ ਤੁਹਾਡੇ ਅਕਾਊਂਟ ਵਿਚ 1.25 ਲੱਖ ਰੁਪਏ ਛੱਡ ਕੇ ਬਾਕੀ ਸਾਰੇ ਪੈਸਿਆਂ ਦੀ ਜਾਂਚ ਕਰਨੀ ਪਵੇਗੀ।
ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ, ਜਲਦ ਮੁਲਜ਼ਮ ਫੜ ਲਵਾਂਗੇ: ਐੱਸ.ਪੀ.
ਠੱਗਾਂ ਕੋਲ ਲੋਕਾਂ ਦੇ ਬੈਂਕ ਖਾਤਿਆਂ ਦੀ ਡਿਟੇਲ ਕਿਵੇਂ ਪਹੁੰਚ ਰਹੀ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com