ਚੰਡੀਗੜ੍ਹ : ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਵੀਰਵਾਰ ਨੂੰ ਮਤਲਬ ਕਿ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ।
ਸਰਕਾਰੀ ਜਾਣਕਾਰੀ ਅਨੁਸਾਰ ਮੀਟਿੰਗ 'ਚ ਕਈ ਮਹੱਤਵਪੂਰਨ ਏਜੰਡਿਆਂ ‘ਤੇ ਚਰਚਾ ਹੋਵੇਗੀ। ਹਾਲ ਹੀ 'ਚ ਪੰਜਾਬ ਸਰਕਾਰ ਨੇ ਆਪਣੀ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਵੱਡਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਇਹ ਪਹਿਲੀ ਕੈਬਨਿਟ ਮੀਟਿੰਗ ਹੋ ਰਹੀ ਹੈ।
ਰਾਜਨੀਤਿਕ ਵਰਗਾਂ 'ਚ ਅਟਕਲਾਂ ਲੱਗ ਰਹੀਆਂ ਹਨ ਕਿ ਮੀਟਿੰਗ ਦੌਰਾਨ ਲੈਂਡ ਪੂਲਿੰਗ ਨੀਤੀ ਸਬੰਧੀ ਦੁਬਾਰਾ ਵਿਚਾਰ-ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਵਿਕਾਸ ਪ੍ਰਜੈਕਟਾਂ ਅਤੇ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ‘ਤੇ ਵੀ ਮੰਤਰੀ ਮੰਡਲ ਵਿਚਾਰ ਕਰ ਸਕਦਾ ਹੈ। ਸਰਕਾਰ ਵੱਲੋਂ ਮੀਟਿੰਗ ਦੇ ਏਜੰਡੇ ਬਾਰੇ ਅਧਿਕਾਰਕ ਤੌਰ ‘ਤੇ ਕੁੱਝ ਨਹੀਂ ਦੱਸਿਆ ਗਿਆ ਪਰ ਸਰਕਾਰੀ ਸਰੋਤਾਂ ਮੁਤਾਬਕ ਕਈ ਮਹੱਤਵਪੂਰਨ ਐਲਾਨ ਹੋਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com