ਅਸਮਾਨੋਂ ਵਰ੍ਹ ਰਹੀ 'ਆਫ਼ਤ' ਨੇ ਫੜੀ ਰਫ਼ਤਾਰ ! 23 ਜ਼ਿਲ੍ਹਿਆਂ 'ਚ ਅਲਰਟ ਜਾਰੀ

ਅਸਮਾਨੋਂ ਵਰ੍ਹ ਰਹੀ 'ਆਫ਼ਤ' ਨੇ ਫੜੀ ਰਫ਼ਤਾਰ ! 23 ਜ਼ਿਲ੍ਹਿਆਂ 'ਚ ਅਲਰਟ ਜਾਰੀ

ਨੈਸ਼ਨਲ ਡੈਸਕ- ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਇਸ ਸਮੇਂ ਭਾਰੀ ਬਾਰਿਸ਼ ਨੇ ਕਹਿਰ ਮਚਾਇਆ ਹੋਇਆ ਹੈ। ਪੰਜਾਬ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ 'ਚ ਵੀ ਭਾਰੀ ਬਾਰਿਸ਼ ਕਾਰਨ ਬੁਰਾ ਹਾਲ ਹੋਇਆ ਪਿਆ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ 23 ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।

ਇਸੇ ਦੌਰਾਨ ਪੰਜਾਬ 'ਚ ਵੀ ਅੱਜ ਪੂਰਾ ਦਿਨ ਭਾਰੀ ਬਾਰਿਸ਼ ਦੇ ਨਾਲ ਬਿਜਲੀ ਗਰਜਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਅਗਲੇ 3 ਘੰਟਿਆਂ ਲਈ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਤਰਨਤਾਰਨ ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਅਤੇ ਬਿਜਲੀ ਗਰਜਣ ਸਣੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ ਅਤੇ ਜੇਕਰ ਕਈ ਐਮਰਜੈਂਸੀ ਵਾਲੇ ਹਾਲਾਤ ਪੈਦਾ ਹੁੰਦੇ ਹਨ ਤਾਂ ਲੋਕਾਂ ਨੂੰ ਤੁਰੰਤ 112 ਨੰਬਰ 'ਤੇ ਕਾਲ ਕਰਨ ਲਈ ਕਿਹਾ ਗਿਆ ਹੈ।

ਹਾਲਾਂਕਿ ਇਸ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਜ਼ਰੂਰ ਦਿਵਾਈ ਹੈ, ਪਰ ਨਾਲ ਹੀ ਕਈ ਰਸਤੇ ਵੀ ਪੂਰੀ ਤਰ੍ਹਾਂ ਪਾਣੀ 'ਚ ਡੁੱਬੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS