ਪੰਜਾਬ: ਤਿਉਹਾਰਾਂ ਦਰਮਿਆਨ ਸਮੂਹਿਕ ਛੁੱਟੀਆਂ 'ਚ ਵਾਧਾ!

ਪੰਜਾਬ: ਤਿਉਹਾਰਾਂ ਦਰਮਿਆਨ ਸਮੂਹਿਕ ਛੁੱਟੀਆਂ 'ਚ ਵਾਧਾ!

ਲੁਧਿਆਣਾ- ਸਰਕਾਰ ਤੋਂ ਨਾਰਾਜ਼ ਬਿਜਲੀ ਕਰਮਚਾਰੀਆਂ ਵੱਲੋਂ 11 ਤੋਂ 13 ਅਗਸਤ ਤੱਕ ਕੀਤੀਆਂ ਜਾ ਰਹੀਆਂ 3 ਰੋਜ਼ਾ ਸਮੂਹਿਕ ਛੁੱਟੀਆਂ ਨੂੰ 2 ਦਿਨ ਹੋਰ ਵਧਾ ਦਿੱਤਾ ਹੈ। ਹੜਤਾਲੀ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 15 ਅਗਸਤ ਤੋਂ ਬਾਅਦ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਕਰਮਚਾਰੀਆਂ ਵੱਲੋਂ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰੱਖੀ ਜਾ ਸਕਦੀ ਹੈ।

ਅਜਿਹੀ ਸਥਿਤੀ ’ਚ 15 ਅਗਸਤ ਨੂੰ ਆਜ਼ਾਦੀ ਦਿਵਸ ਅਤੇ 16 ਅਗਸਤ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸ਼ਹਿਰ ਦੇ ਕਈ ਹਿੱਸਿਆਂ ’ਚ ਬਿਜਲੀ ਸੰਕਟ ਦਾ ਗੰਭੀਰ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਲਈ ਪੰਜਾਬ ਰਾਜ ਬਿਜਲੀ ਨਿਗਮ ਨੂੰ ਹੁਣ ਤੋਂ ਹੀ ਰਣਨੀਤੀ ਬਣਾਉਣੀ ਪਵੇਗੀ, ਤਾਂ ਜੋ ਅਜਿਹੀਆਂ ਸਥਿਤੀਆਂ ਨੂੰ ਕਾਬੂ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 20 ਅਗਸਤ ਨੂੰ ਵੀ ਛੁੱਟੀ ਦੀ ਮੰਗ!

ਬਿਜਲੀ ਕਰਮਚਾਰੀਆਂ ਦੀ ਪੀ. ਐੱਸ. ਈ. ਬੀ. ਕਰਮਚਾਰੀ ਸੰਯੁਕਤ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਗਰਿੱਡ ਯੂਨੀਅਨ, ਏ. ਓ. ਜੇ. ਈ. ਅਤੇ ਪਾਵਰਕਾਮ ਐਂਡ ਟ੍ਰਾਸਕੋ ਪੈਨਸ਼ਨਰਜ਼ ਯੂਨੀਅਨ ਏ. ਆਈ. ਟੀ. ਯੂ. ਸੀ. ਪੰਜਾਬ ਦੀ ਟੀਮ ਨੇ ਐਲਾਨ ਕੀਤਾ ਹੈ ਕਿ ਬੁੱਧਵਾਰ ਉਨ੍ਹਾਂ ਦੀ ਹੜਤਾਲ ਦਾ ਤੀਜਾ ਅਤੇ ਆਖਰੀ ਦਿਨ ਸੀ ਪਰ ਹੁਣ ਤੱਕ ਪੰਜਾਬ ਸਰਕਾਰ, ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਕਰਮਚਾਰੀਆਂ ਦੀਆਂ ਮੰਨੀਆਂ ਗਈਆਂ 25 ਮੰਗਾਂ ਬਾਰੇ ਕੋਈ ੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਆਉਣ ਵਾਲੇ ਸਰਕਾਰੀ ਨੁਮਾਇੰਦਿਆਂ ਕਾਲੇ ਝੰਡੇ ਦਿਖਾ ਕੇ ਸਵਾਗਤ ਕੀਤਾ ਜਾਵੇਗਾ।

ਇਸ ਮਾਮਲੇ ਸਬੰਧੀ ਪਾਵਰਕਾਮ ਦੇ ਮੁੱਖ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਸ਼ਹਿਰ ਵਾਸੀਆਂ ਦੀਆਂ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੋ ਮੀਂਹ ਦੀ ਪ੍ਰਵਾਹ ਕੀਤੇ ਬਿਨਾਂ ਸੜਕਾਂ ’ਤੇ ਦਿਨ-ਰਾਤ ਕੰਮ ਕਰ ਰਹੇ ਹਨ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS