ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ਿਰੋਡਕਰ ਦੀ ਕਾਰ ਬੁੱਧਵਾਰ ਨੂੰ ਮੁੰਬਈ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਕਾਰ ਨੂੰ ਬੱਸ ਨੇ ਟੱਕਰ ਮਾਰ ਦਿੱਤੀ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ ਵਿਚ ਨੁਕਸਾਨੀ ਗੱਡੀ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮੁੰਬਈ ਪੁਲਸ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸ਼ਿਕਾਇਤ ਦਰਜ ਕਰਨ ਵਿੱਚ ਮਦਦ ਕੀਤੀ, ਪਰ ਬੱਸ ਕੰਪਨੀ ਨੂੰ ਜ਼ਿੰਮੇਵਾਰੀ ਨਾ ਲੈਣ ਲਈ ਨਿਸ਼ਾਨਾ ਬਣਾਇਆ।

ਸ਼ਿਰੋਡਕਰ ਦਾ ਦੋਸ਼ ਹੈ ਕਿ ਇੱਕ ਸਿਟੀਫ਼ਲੋ ਬੱਸ ਨੇ ਉਸਦੀ ਕਾਰ ਨੂੰ ਟੱਕਰ ਮਾਰੀ ਅਤੇ ਕੰਪਨੀ ਦੇ ਮੁੰਬਈ ਅਧਿਕਾਰੀਆਂ ਨੇ ਇਹ ਕਹਿ ਕੇ ਪਾਸਾ ਵੱਟ ਲਿਆ ਕਿ ਇਹ ਡਰਾਈਵਰ ਦੀ ਨਿੱਜੀ ਜ਼ਿੰਮੇਵਾਰੀ ਹੈ, ਨਾ ਕਿ ਕੰਪਨੀ ਦੀ। ਅਦਾਕਾਰਾ ਨੇ ਦੱਸਿਆ ਕਿ ਮੁੰਬਈ ਪੁਲਿਸ ਨੇ ਬਿਨਾ ਕਿਸੇ ਵੱਡੀ ਦਿੱਕਤ ਦੇ ਸ਼ਿਕਾਇਤ ਦਰਜ ਕਰ ਲਈ, ਪਰ ਬੱਸ ਕੰਪਨੀ ਲਗਾਤਾਰ ਇਸ ਮਾਮਲੇ ਵਿੱਚ ਜ਼ਿੰਮੇਵਾਰੀ ਤੋਂ ਪਿੱਛੇ ਹਟਦੀ ਰਹੀ। ਸ਼ਿਲਪਾ ਸ਼ਿਰੋਡਕਰ 80 ਅਤੇ 90 ਦੇ ਦਹਾਕੇ ਦੀਆਂ ਹਿੰਦੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਹਾਲ ਹੀ ਵਿੱਚ ਉਹ ਬਿਗ ਬੌਸ 18 ਵਿੱਚ ਨਜ਼ਰ ਆਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com