ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ

ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੰਦਿਆਂ ‘ਪ੍ਰਧਾਨ ਮੰਤਰੀ ਸੜਕ ਯੋਜਨਾ’ ਦਾ ਕਰੀਬ 800 ਕਰੋੜ ਰੁਪਏ ਦਾ ਪ੍ਰਾਜੈਕਟ ਰੱਦ ਕਰ ਦਿੱਤਾ ਹੈ। ਪੰਜਾਬ ’ਚ ਇਸ ਪ੍ਰਾਜੈਕਟ ਤਹਿਤ ਵਾਤਾਵਰਣ ਅਨੁਕੂਲ ਨਵੀਂ ਤਕਨਾਲੋਜੀ (ਐੱਫਡੀਆਰ) ਨਾਲ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 15 ਮੀਟਰ ਤੋਂ ਵੱਧ ਲੰਬਾਈ ਦੇ 38 ਪੁਲ ਬਣਨੇ ਸਨ। ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਸੀ ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ 11 ਜੁਲਾਈ ਨੂੰ ਲਿਖੇ ਪੱਤਰ ’ਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਡਰਾਪ ਕੀਤਾ ਜਾਂਦਾ ਹੈ। ਕੇਂਦਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ 828.87 ਕਰੋੜ ਦਾ ਪ੍ਰਾਜੈਕਟ ਵੱਟੇ ਖਾਤੇ ਪੈ ਗਿਆ ਹੈ। ਜਿਨ੍ਹਾਂ ਸੜਕਾਂ ’ਤੇ ਪੁਲ ਬਣਨੇ ਹਨ, ਉਨ੍ਹਾਂ ਸੜਕਾਂ ਦਾ ਕੰਮ ਤਾਂ ਮੁਕੰਮਲ ਹੋ ਗਿਆ ਹੈ ਪ੍ਰੰਤੂ ਪੁਲਾਂ ਦੀ ਪ੍ਰਵਾਨਗੀ ਨੂੰ ਡਰਾਪ ਕਰ ਦਿੱਤਾ ਗਿਆ ਹੈ ਜਿਸ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਜਾਣਗੀਆਂ। 

ਉਨ੍ਹਾਂ ਤਰਕ ਦਿੱਤਾ ਕਿ ਇਹ ਸੜਕਾਂ ਤੇ ਪੁਲ ਨਵੀਂ ਤਕਨਾਲੋਜੀ ਨਾਲ ਬਣਨੇ ਹਨ ਅਤੇ ਬਹੁਤ ਘੱਟ ਸਲਾਹਕਾਰੀ ਫ਼ਰਮਾਂ ਹਨ ਜਿਨ੍ਹਾਂ ਕੋਲ ਇਸ ਤਕਨਾਲੋਜੀ ਦਾ ਤਜਰਬਾ ਹੈ। ਸਲਾਹਕਾਰੀ ਫ਼ਰਮ ਹਾਇਰ ਕਰਨ ਲਈ ਕਈ ਵਾਰ ਟੈਂਡਰ ਕਰਨੇ ਪਏ ਹਨ। ਉਨ੍ਹਾਂ ਇਹ ਵੀ ਲਿਖਿਆ ਕਿ ਜੇ ਇਸ ਪੜਾਅ ’ਤੇ ਸੜਕਾਂ ਤੇ ਪੁਲਾਂ ਦੇ ਕੰਮ ਨੂੰ ਰੋਕਿਆ ਜਾਵੇਗਾ ਤਾਂ ਲੋਕਾਂ ਵਿਚ ਹਾਹਾਕਾਰ ਮਚ ਜਾਵੇਗੀ ਕਿਉਂਕਿ ਸੜਕਾਂ ਦੀ ਹਾਲਤ ਮਾੜੀ ਹੈ। ਪੰਜਾਬ ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ 31 ਮਾਰਚ, 2026 ਤੱਕ ਸਮੁੱਚਾ ਕੰਮ ਮੁਕੰਮਲ ਕਰ ਲੈਣਗੇ। ਪੱਤਰ ’ਚ ਜ਼ਿਕਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਕਾਫ਼ੀ ਸੜਕਾਂ ਸਰਹੱਦੀ ਜ਼ਿਲ੍ਹੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ ਦੀਆਂ ਵੀ ਹਨ ਜਿਨ੍ਹਾਂ ਦੇ ਡਰਾਪ ਹੋਣ ਨਾਲ ਸਬੰਧਤ ਸੰਸਦ ਮੈਂਬਰ ਵੀ ਨਿਰਾਸ਼ ਹੋਣਗੇ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਲੰਘੇ ਚਾਰ ਵਰ੍ਹਿਆਂ ਦੇ ਦਿਹਾਤੀ ਵਿਕਾਸ ਫ਼ੰਡ ਦੇ 7000 ਕਰੋੜ ਰੁਪਏ ਰੋਕੇ ਹੋਏ ਹਨ। ਕੇਂਦਰੀ ਫ਼ੰਡ ਰੁਕਣ ਕਰਕੇ ਸੂਬੇ ’ਚ ਲਿੰਕ ਸੜਕਾਂ ਦਾ ਕੰਮ ਪੱਛੜ ਗਿਆ ਹੈ। ਪੰਜਾਬ ਸਰਕਾਰ ਨੂੰ ਹੁਣ ਲਿੰਕ ਸੜਕਾਂ ਦੀ ਮੁਰੰਮਤ ਲਈ ਕਰਜ਼ਾ ਚੁੱਕਣਾ ਪਿਆ ਹੈ।

CM ਮਾਨ ਨੇ ਕੇਂਦਰ ਨੂੰ ਲਿੱਖਿਆ ਪੱਤਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS