ਟਾਂਡਾ ਉੜਮੁੜ- ਪੰਜਾਬ ਵਿਚ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੰਜਾਬ ਵਿਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਸੀ। ਦੇਰ ਰਾਤ ਤੋਂ ਸ਼ੁਰੂ ਹੋਈ ਮੋਹਲੇਧਾਰ ਬਾਰਿਸ਼ ਲਗਾਤਾਰ ਜਾਰੀ ਹੈ, ਜਿਸ ਕਾਰਨ ਬਾਰਿਸ਼ ਦੇ ਚਲਦਿਆਂ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ। ਦੱਸਣਯੋਗ ਹੈ ਕਿ ਲਗਾਤਾਰ ਹੋਈ ਬਾਰਿਸ਼ ਕਾਰਨ ਜਿੱਥੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧੀਆਂ ਹਨ। ਇਸ ਦੇ ਨਾਲ ਹਰੀ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਫ਼ਸਲ ਦਾ ਵੀ ਨੁਕਸਾਨ ਹੋ ਸਕਦਾ ਹੈ।


ਉਧਰ ਦੂਜੇ ਪਾਸੇ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਨੇੜਲੇ ਕਈ ਪਿੰਡਾਂ ਨੂੰ ਆਪਣੀ ਚਪੇਟ 'ਚ ਲੈ ਚੁੱਕਾ ਹੈ, ਜਿਸ ਕਾਰਨ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਆ ਸਥਾਨਾਂ 'ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਦੂਜੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲ ਨਾਲ ਮਿਲ ਕੇ ਜਿੱਥੇ ਪ੍ਰਭਾਵਿਤ ਇਲਾਕਿਆਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜਾਂ ਵਿੱਚ ਫਸੇ ਹੋਏ ਲੋਕਾਂ ਦਾ ਰੈਸਕਿਊ ਕਰਕੇ ਉਨ੍ਹਾਂ ਨੂੰ ਸੁਰੱਖਿਤ ਸਥਾਨਾਂ 'ਤੇ ਪਹੁੰਚਾਉਣ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।

ਵਿਧਾਇਕ ਜਸਵੀਰ ਰਾਜਾ, ਡੀ. ਸੀ. ਹੋਸ਼ਿਆਰਪੁਰ ਆਸ਼ਿਕਾ ਜੈਨ ਟਾਂਡਾ ਦੇ ਹੜ ਪ੍ਰਭਾਵਿਤ ਖੇਤਰ ਦਾ ਕੀਤਾ ਦੌਰਾ
ਉਥੇ ਹੀ ਹੁਸ਼ਿਆਰਪੁਰ ਵਿੱਚ ਭਾਰੀ ਬਰਸਾਤ ਦੇ ਚਲਦਿਆਂ ਅਤੇ ਪੌਂਗ ਡੈਮ ਚੋਂ ਬਿਆਸ ਦਰਿਆ ਵਿੱਚ ਪਾਣੀ ਛੱਡੇ ਜਾਣ ਦੀ ਸੂਰਤ ਵਿੱਚ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਧਾਇਕ ਟਾਂਡਾ ਉੜਮੁੜ ਜਸਵੀਰ ਸਿੰਘ ਰਾਜਾ, ਡੀ. ਸੀ. ਹੁਸ਼ਿਆਰਪੁਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਜਸਵੀਰ ਸਿੰਘ ਰਾਜਾ, ਡੀ.ਸੀ ਹੁਸ਼ਿਆਰਪੁਰ ਆਸ਼ਕਾ ਜੈਨ ਅਤੇ ਜਿਲਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਣ ਕਾਰਨ ਕਈ ਪਿੰਡ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ। ਭਾਰੀ ਬਰਸਾਤ ਕਾਰਨ ਨੀਵੀਆਂ ਥਾਵਾਂ 'ਤੇ ਪਾਣੀ ਭਰ ਗਿਆ। ਮੌਸਮ ਵਿਭਾਗ ਵੱਲੋਂ ਅੱਜ 14 ਅਤੇ ਕੱਲ੍ਹ 15 ਅਗਸਤ ਦੇ ਦਿਨ ਭਾਰੀ ਬਾਰਿਸ਼ ਦੀ ਚਿਤਵਨੀ ਦਿੱਤੀ ਗਈ ਹੈ, ਜਿਸ ਕਾਰਨ ਆਜ਼ਾਦੀ ਦਿਵਸ ਦੇ ਹੋਣ ਵਾਲੇ ਸਮਾਗਮਾਂ ਤੇ ਵੀ ਅਸਰ ਪੈ ਸਕਦਾ ਹੈ। ਦੂਸਰੇ ਪਾਸੇ ਭਾਰੀ ਬਰਸਾਤ ਹੋਣ ਕਾਰਨ ਵੱਖ-ਵੱਖ ਚੋਆਂ ਵਿੱਚ ਵੀ ਪਾਣੀ ਆਉਣ ਦੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com