ਵੱਡੀ ਵਾਰਦਾਤ : ਕਾਰ 'ਚੋਂ ਬਰਾਮਦ ਮੁੰਡੇ-ਕੁੜੀ ਦੀਆਂ ਲਾਸ਼ਾਂ, ਪਤਾ ਲੱਗਣ 'ਤੇ ਮਚੀ ਹਫ਼ੜਾ-ਦਫ਼ੜੀ

ਵੱਡੀ ਵਾਰਦਾਤ : ਕਾਰ 'ਚੋਂ ਬਰਾਮਦ ਮੁੰਡੇ-ਕੁੜੀ ਦੀਆਂ ਲਾਸ਼ਾਂ, ਪਤਾ ਲੱਗਣ 'ਤੇ ਮਚੀ ਹਫ਼ੜਾ-ਦਫ਼ੜੀ

ਪਟਨਾ : ਬਿਹਾਰ ਦੀ ਰਾਜਧਾਨੀ ਪਟਨਾ ਦੇ ਇੰਦਰਾਪੁਰੀ ਇਲਾਕੇ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਸੜਕ 'ਤੇ ਖੜ੍ਹੀ ਇੱਕ ਕਾਰ ਦੇ ਅੰਦਰ ਦੋ ਬੱਚੇ ਮ੍ਰਿਤਕ ਮਿਲਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦਾ ਪਤਾ ਲਗਦੇ ਸਾਰ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਘਟਨਾ ਦੀ ਜਾਣਕਾਰੀ ਇੱਕ ਸੀਨੀਅਰ ਪੁਲਸ ਅਧਿਕਾਰੀ ਵਲੋਂ ਦਿੱਤੀ ਗਈ ਹੈ।

ਪੜ੍ਹੋ ਇਹ ਵੀ - 23 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, 12ਵੀਂ ਜਮਾਤ ਤੱਕ ਦੇ ਸਾਰੇ ਸਕੂਲ ਬੰਦ

ਪਟਨਾ (ਕੇਂਦਰੀ) ਦੀ ਪੁਲਸ ਸੁਪਰਡੈਂਟ (ਐਸਪੀ) ਦੀਕਸ਼ਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ, "ਪੁਲਸ ਨੂੰ ਸੂਚਨਾ ਮਿਲੀ ਕਿ ਇੰਦਰਾਪੁਰੀ ਖੇਤਰ ਵਿੱਚ ਖੜ੍ਹੀ ਇੱਕ ਕਾਰ ਦੇ ਅੰਦਰ ਦੋ ਬੱਚਿਆਂ (ਇੱਕ ਕੁੜੀ ਅਤੇ ਇੱਕ ਮੁੰਡੇ) ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਤੋਂ ਹਾਅਦ ਸਾਰੇ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਨੇ ਕਾਰ ਦੇ ਅੰਦਰ ਪਈਆਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਆਪਣੇ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਇਸ ਤੋਂ ਬਾਅਦ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।"

ਪੜ੍ਹੋ ਇਹ ਵੀ - 'ਲਾਂਚ ਦੇ ਪਹਿਲੇ ਦਿਨ 1.4 ਲੱਖ ਤੋਂ ਵੱਧ ਬੁਕਿੰਗਾਂ...' FASTag Annual Pass ਦੀ ਧਮਾਕੇਦਾਰ ਸ਼ੁਰੂਆਤ!

ਐਸਪੀ ਦੇ ਅਨੁਸਾਰ ਬੱਚਿਆਂ ਦੀ ਮੌਤ ਦੇ ਅਸਲ ਕਾਰਨਾਂ ਦੇ ਬਾਰੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ। ਇਸ ਦੇ ਬਾਵਜੂਦ ਉਹ ਬੱਚਿਆਂ ਦੀ ਪਛਾਣ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇੱਕ ਅਧਿਕਾਰੀ ਨੇ ਦਾਅਵਾ ਕੀਤਾ ਕਿ ਮ੍ਰਿਤਕ ਲੜਕੀ ਨੌਂ ਸਾਲ ਦੀ ਸੀ, ਜਦੋਂ ਕਿ ਮ੍ਰਿਤਕ ਲੜਕਾ ਪੰਜ ਸਾਲ ਦਾ ਸੀ।

ਪੜ੍ਹੋ ਇਹ ਵੀ - ਹੁਣ ਘਰ ਬੈਠੇ ਮੰਗਵਾਓ ਸ਼ਰਾਬ ਦੀ ਬੋਤਲ! ਨਹੀਂ ਕੱਢਣੇ ਪੈਣੇ ਠੇਕਿਆਂ ਦੇ ਗੇੜੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS