ਨੈਸ਼ਨਲ ਡੈਸਕ- ਤਾਮਿਲਨਾਡੂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਮੰਤਰੀ ਅਤੇ ਦ੍ਰਵਿੜ ਮੁਨੇਤਰ ਕਜ਼ਾਗਮ (ਡੀ.ਐੱਮ.ਕੇ.) ਦੇ ਨੇਤਾ ਆਈ. ਪੇਰੀਆਸਾਮੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਟਿਕਾਣਿਆਂ 'ਤੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ।
ਸੂਤਰਾਂ ਅਨੁਸਾਰ ਉਨ੍ਹਾਂ ਦੇ ਪੁੱਤਰ ਆਈ.ਪੀ. ਸੇਂਥਿਲ ਕੁਮਾਰ, ਜੋ ਕਿ ਇੱਕ ਵਿਧਾਇਕ ਹਨ, ਦੇ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ.ਐੱਲ.ਏ.) ਦੀਆਂ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ। 72 ਸਾਲਾ ਪੇਰੀਆਸਾਮੀ ਤਾਮਿਲਨਾਡੂ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਹਨ।