ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਰਅਸਲ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਭਾਰੀ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਵਲੋਂ 16, 17, 18 ਅਤੇ 19 ਤਾਰੀਖ਼ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵਲੋਂ ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹਿਆਂ 'ਚ ਤੂਫ਼ਾਨ ਅਤੇ ਬਿਜਲੀ ਚਮਕਣ ਸਣੇ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਉੱਥੇ ਹੀ ਮੀਂਹ ਪੈਣ ਕਾਰਨ ਪਹਿਲਾਂ ਹੀ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਡੁੱਬੀਆਂ ਹੋਈਆਂ ਹਨ।
ਲੋਕਾਂ ਨੂੰ ਪਹਿਲਾਂ ਹੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜੇਕਰ ਅਗਲੇ ਦਿਨਾਂ 'ਚ ਵੀ ਸੂਬੇ ਅੰਦਰ ਭਾਰੀ ਮੀਂਹ ਪਿਆ ਤਾਂ ਹਾਲਾਤ ਹੋਰ ਵੀ ਜ਼ਿਆਦਾ ਵਿਗੜ ਸਕਦੇ ਹਨ। ਫਿਲਹਾਲ ਮੌਸਮ ਵਿਭਾਗ ਵਲੋਂ ਇਨ੍ਹਾਂ ਤਾਰੀਖ਼ਾਂ ਨੂੰ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com