ਨੈਸ਼ਨਲ ਡੈਸਕ- ਬੀਤੇ ਦਿਨ ਨਾਗਾਲੈਂਡ ਦੇ ਰਾਜਪਾਲ ਲਾ ਗਣੇਸ਼ਨ ਦਾ ਦਿਹਾਂਤ ਹੋ ਗਿਆ ਸੀ। ਇਸ ਦੇ ਮੱਦੇਨਜ਼ਰ ਸੂਬੇ 'ਚ ਸ਼ਨੀਵਾਰ ਤੋਂ ਸੱਤ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਇਕ ੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਸੂਬਾ ਸਰਕਾਰ ਦੇ ਵਿਭਾਗਾਂ ਦੁਆਰਾ ਕੋਈ ਵੀ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਆਯੋਜਿਤ ਨਹੀਂ ਕੀਤਾ ਜਾਵੇਗਾ।
ਰਾਜ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਰਾਜਪਾਲ ਜੁਲਾਈ ਦੇ ਅਖੀਰ ਵਿੱਚ ਆਪਣੇ ਜੱਦੀ ਸ਼ਹਿਰ ਚੇਨਈ ਲਈ ਰਵਾਨਾ ਹੋਏ ਸਨ ਅਤੇ ਇਸ ਹਫ਼ਤੇ ਵਾਪਸ ਆਉਣ ਵਾਲੇ ਸਨ, ਪਰ 8 ਅਗਸਤ ਨੂੰ ਉਹ ਆਪਣੇ ਘਰ 'ਚ ਡਿੱਗ ਪਏ ਅਤੇ ਉਨ੍ਹਾਂ ਦੇ ਸਿਰ ਵਿੱਚ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਤੀਬਰ ਨਿਗਰਾਨੀ ਅਤੇ ਇਲਾਜ ਲਈ ਆਈ.ਸੀ.ਯੂ. ਵਿੱਚ ਦਾਖਲ ਕਰਵਾਇਆ।
ਮੁੱਖ ਸਕੱਤਰ ਦੁਆਰਾ ਜਾਰੀ ਇੱਕ ਅਧਿਕਾਰਤ ੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਸ਼ੁੱਕਰਵਾਰ ਰਾਤ ਨੂੰ ਆਖਰੀ ਸਾਹ ਲਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰੀਓ ਅਤੇ ਤਾਮਿਲਨਾਡੂ, ਅਸਾਮ, ਸਿੱਕਮ ਅਤੇ ਤ੍ਰਿਪੁਰਾ ਦੇ ਉਨ੍ਹਾਂ ਦੇ ਹਮਰੁਤਬਾ- ਕ੍ਰਮਵਾਰ ਐੱਮ.ਕੇ. ਸਟਾਲਿਨ, ਹਿਮਾਂਤਾ ਬਿਸਵਾ ਸਰਮਾ, ਪ੍ਰੇਮ ਸਿੰਘ ਤਮਾਂਗ ਅਤੇ ਮਾਨਿਕ ਸਾਹਾ ਅਤੇ ਕਈ ਹੋਰ ਆਗੂਆਂ ਨੇ ਗਣੇਸ਼ਨ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ। ਜ਼ਿਕਰਯੋਗ ਹੈ ਕਿ ਗਣੇਸ਼ਨ ਨੂੰ 12 ਫਰਵਰੀ, 2023 ਨੂੰ ਨਾਗਾਲੈਂਡ ਦਾ 21ਵਾਂ ਗਵਰਨਰ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਉਸੇ ਸਾਲ 20 ਫਰਵਰੀ ਨੂੰ ਸੂਬੇ ਦੇ ਰਾਜਪਾਲ ਦਾ ਅਹੁਦਾ ਸੰਭਾਲਿਆ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com