ਨੈਸ਼ਨਲ ਡੈਸਕ : ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ 'ਚ ਇਕ ਰੂਹ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬਦਮਾਸ਼ਾਂ ਨੇ ਇਕ 20 ਸਾਲਾ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਭਗਦੜ ਮੱਚ ਗਈ। ਖ਼ਬਰ ਮਿਲਣ 'ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਟਰਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ 'ਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮਾਮਲਾ ਜ਼ਿਲ੍ਹੇ ਦੇ ਮਹਿਸੌਰ ਥਾਣਾ ਖ਼ੇਤਰ ਦੇ ਹਰਪ੍ਰਸਾਦ ਪਿੰਡ ਦਾ ਹੈ। ਮ੍ਰਿਤਕ ਦੀ ਪਛਾਣ ਮਰਈ ਪਿੰਡ ਨਿਵਾਸੀ ਸੰਤੋਸ਼ ਕੁਮਾਰ ਸਿੰਘ ਦੇ ਪੁੱਤਰ ਸ਼ਿਵਮ ਕੁਮਾਰ (20) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵਮ ਕੁਮਾਰ ਸ਼ੁੱਕਰਵਾਰ ਦੇਰ ਰਾਤ ਆਪਣੇ ਘਰ ਤੋਂ ਲਗਭਗ 200 ਮੀ. ਦੂਰ ਖੜ੍ਹਾ ਸੀ। ਇਸੇ ਦੌਰਾਨ ਮੁਲਜ਼ਮਾਂ ਨੇ ਨੌਜਵਾਨ ਨੂੰ ਤਾਬੜਤੋੜ ਗੋਲੀਆਂ ਨਾਲ ਭੁੰਨ ਦਿੱਤਾ। ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਭੀੜ ਇਕੱਠਾ ਹੋ ਗਈ। ਜ਼ਖ਼ਮੀ ਹੋਏ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਡਾਕਟਰਾਂ ਨੇ ਉਸ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਜਾਂਚ ਜਾਰੀ ਹੈ ਪਰ ਹੁਣ ਤੱਕ ਕਤਲ ਦੇ ਕਾਰਣ ਦਾ ਪਤਾ ਨਹੀਂ ਲਗਾਇਆ ਜਾ ਸਕਿਆ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ 'ਚ ਦੁੱਖ ਦਾ ਮਾਹੌਲ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com