'ਆਪਰੇਸ਼ਨ ਸਿੰਦੂਰ' ਦੌਰਾਨ ਮਾਰੇ ਗਏ ਸਨ ਪਾਕਿਸਤਾਨ ਦੇ 155 ਸੈਨਿਕ ! ਸਾਹਮਣੇ ਆਈ ਲਿਸਟ

'ਆਪਰੇਸ਼ਨ ਸਿੰਦੂਰ' ਦੌਰਾਨ ਮਾਰੇ ਗਏ ਸਨ ਪਾਕਿਸਤਾਨ ਦੇ 155 ਸੈਨਿਕ ! ਸਾਹਮਣੇ ਆਈ ਲਿਸਟ

ਇੰਟਰਨੈਸ਼ਨਲ ਡੈਸਕ- 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਵਾਲੀ ਸਥਿਤੀ ਬਣ ਗਈ ਸੀ, ਜਿਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਵੱਡੇ ਪੱਧਰ 'ਤੇ ਸੈਨਿਕ ਕਾਰਵਾਈ ਕੀਤੀ ਗਈ। ਮਈ 2025 ਵਿੱਚ ਭਾਰਤ ਵੱਲੋਂ ਕੀਤੀ ਗਈ ਫੌਜੀ ਕਾਰਵਾਈ ਦੇ 'ਆਪ੍ਰੇਸ਼ਨ ਸਿੰਦੂਰ' ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ, ਜਿਸ ਨੇ ਪਾਕਿਸਤਾਨ ਦੀ ਅਸਲੀਅਤ ਨੂੰ ਬੇਨਕਾਬ ਕਰ ਦਿੱਤਾ ਹੈ। 

ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ ਸੀ ਅਤੇ ਪਾਕਿਸਤਾਨ ਦੇ ਇਕ ਨਿਊਜ਼ ਚੈਨਲ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਸੀ ਕਿ ਭਾਰਤ ਦੀ ਇਸ ਕਾਰਵਾਈ ਵਿੱਚ ਘੱਟੋ-ਘੱਟ 155 ਪਾਕਿਸਤਾਨੀ ਸੈਨਿਕ ਮਾਰੇ ਗਏ ਸਨ। ਹਾਲਾਂਕਿ ਪਾਕਿਸਤਾਨ ਸਰਕਾਰ ਨੇ ਇਸ ਨੁਕਸਾਨ ਨੂੰ ਛੁਪਾਉਣ ਦੀ ਅਸਫਲ ਕੋਸ਼ਿਸ਼ ਕੀਤੀ, ਪਰ ਬਹਾਦਰੀ ਪੁਰਸਕਾਰਾਂ ਦੀ ਇੱਕ ਸੂਚੀ ਨੇ ਪੂਰੀ ਸੱਚਾਈ ਸਾਹਮਣੇ ਲਿਆ ਕੇ ਰੱਖ ਦਿੱਤੀ। ਰਿਪੋਰਟ ਅਨੁਸਾਰ ਮਰਨ ਉਪਰੰਤ ਬਹਾਦਰੀ ਪੁਰਸਕਾਰ ਦਿੱਤੇ ਗਏ ਸੈਨਿਕਾਂ ਦੇ ਨਾਂ ਅੱਗੇ 'ਸ਼ਹੀਦ' ਲਿਖਿਆ ਗਿਆ ਹੈ।

ਪਾਕਿਸਤਾਨ ਦੇ ਨਿਊਜ਼ ਚੈਨਲ 'ਸਮਾ ਟੀਵੀ' ਦੀ ਰਿਪੋਰਟ ਤੋਂ ਇਹ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਇਹ ਰਿਪੋਰਟ ਕੁਝ ਸਮੇਂ ਲਈ ਵੈੱਬਸਾਈਟ 'ਤੇ ਲਾਈਵ ਰਹੀ ਅਤੇ ਫਿਰ ਇਸ ਨੂੰ ਤੁਰੰਤ ਡਿਲੀਟ ਕਰ ਦਿੱਤਾ ਗਿਆ। ਪਰ ਉਦੋਂ ਤੱਕ ਬਹੁਤ ਸਾਰੇ ਲੋਕਾਂ ਨੇ ਇਸ ਦਾ ਸਕ੍ਰੀਨਸ਼ਾਟ ਲੈ ਕੇ ਇਸ ਨੂੰ ਸੇਵ ਕਰ ਲਿਆ ਸੀ।

⚡ Exclusive: List of 155 Pakistan armed forces soldiers killed in India strikes during Operation Sindoor in May 2025: #OperationSindoor pic.twitter.com/xqi6IuWYRa

— OSINT Updates (@OsintUpdates) August 15, 2025

ਇਸ ਰਿਪੋਰਟ ਵਿੱਚ 'ਆਪ੍ਰੇਸ਼ਨ ਬੁਨਯਾਨ ਉਲ ਮਰਸੂਸ' ਨਾਂ ਦਾ ਜ਼ਿਕਰ ਕੀਤਾ ਗਿਆ ਸੀ, ਜਿਸਨੂੰ 'ਆਪ੍ਰੇਸ਼ਨ ਸਿੰਦੂਰ' ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਇੱਕ ਫੌਜੀ ਯਤਨ ਦੱਸਿਆ ਜਾ ਰਿਹਾ ਹੈ। ਉਸੇ ਰਿਪੋਰਟ ਵਿੱਚ ਪਾਕਿਸਤਾਨ ਦੇ ਰਾਸ਼ਟਰਪਤੀ ਦੁਆਰਾ ਦਿੱਤੇ ਗਏ ਬਹਾਦਰੀ ਪੁਰਸਕਾਰਾਂ ਦੀ ਇੱਕ ਸੂਚੀ ਪ੍ਰਕਾਸ਼ਿਤ ਕੀਤੀ ਗਈ ਸੀ। ਸਾਰੇ ਨਾਵਾਂ ਦੇ ਅੱਗੇ 'ਸ਼ਹੀਦ' ਲਿਖੇ ਹੋਣ ਨਾਲ, ਇਹ ਸਪੱਸ਼ਟ ਹੋ ਗਿਆ ਕਿ ਪਾਕਿਸਤਾਨ ਨੂੰ ਜੰਗ ਦੇ ਮੈਦਾਨ ਵਿੱਚ ਭਾਰੀ ਨੁਕਸਾਨ ਹੋਇਆ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS