ਐਨਰਜੀ ਡਰਿੰਕਸ ‘ਤੇ ਬੈਨ ਤੇ ਜਿੰਮ ਜਾਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ top-10 ਖ਼ਬਰਾਂ

ਐਨਰਜੀ ਡਰਿੰਕਸ ‘ਤੇ ਬੈਨ ਤੇ ਜਿੰਮ ਜਾਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ top-10 ਖ਼ਬਰਾਂ

ਜਲੰਧਰ- ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਵੱਲੋਂ ਸਾਰਿਆਂ ਦੀ ਸਹਿਮਤੀ ਨਾਲ ਮਤੇ ਪਾ ਕੇ ਸਖ਼ਤ ਫ਼ੈਸਲੇ ਲਏ ਗਏ ਹਨ। ਪਿੰਡ ਉੱਪਲੀ ਵਿਚ ਐਨਰਜੀ ਡਰਿਕੰਸ ਖ਼ਿਲਾਫ਼ ਮਤਾ ਪਾਇਆ ਗਿਆ ਹੈ।  ਪੰਚਾਇਤ ਨੇ ਐਨਰਜੀ ਡਰਿੰਕਸ ਵੇਚਣ 'ਤੇ ਬੈਨ ਲਗਾ ਦਿੱਤਾ ਹੈ। ਐਨਰਜੀ ਡਰਿੰਕ ਵੇਚਣ ਵਾਲੇ ਦਾ ਸਮਾਜਿਕ ਬਾਇਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਜਾਂ ਕਰਨ ਖ਼ਿਲਾਫ਼ ਵੀ ਮਤਾ ਪਾਇਆ ਗਿਆ ਹੈ। ਦੁਕਾਨਦਾਰਾਂ ਵੱਲੋਂ ਪੰਚਾਇਤ ਦਾ ਸਾਥ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪਿੰਡ ਦੇ ਹੀ ਮੁੰਡੇ-ਕੁੜੀ ਦੇ ਵਿਆਹ ਖ਼ਿਲਾਫ਼ ਵੀ ਮਤਾ ਪਾਇਆ ਗਿਆ। ਘਰਾਂ ਵਿਚ ਪ੍ਰਵਾਸੀ ਕਿਰਾਏ 'ਤੇ ਰੱਖਣ ਲਈ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ ਇਸ ਦੇ ਨਾਲ ਹੀ ਪਿਛਲੇ ਕੁੱਝ ਸਮੇਂ ਤੋਂ ਜਿੰਮਾਂ 'ਚ ਘੱਟ ਉਮਰ ਦੇ ਨੌਜਵਾਨਾਂ 'ਚ ਹਾਰਟ ਅਟੈਕ ਦੇ ਵੱਧ ਰਹੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਦਿੱਤੇ ਪਿਛਲੇ ਦਿਨਾਂ ਦੇ ਬਿਆਨ ਤੋਂ ਬਾਅਦ ਹੁਣ ਲੱਗਦਾ ਹੈ ਕਿ ਸਰਕਾਰ ਨੇ ਇਸ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ ਪੰਜਾਬ ਭਰ ਦੇ ਜਿੰਮਾਂ 'ਚ ਵਰਤੇ ਜਾਣ ਵਾਲੇ ਸਪਲੀਮੈਂਟ ਦੀ ਜਾਂਚ ਹੋਵੇਗੀ। ਸਿਹਤ ਵਿਭਾਗ ਇਸ ਗੱਲ ਦੀ ਪੁਸ਼ਟੀ ਕਰੇਗਾ ਕਿ ਜਿੰਮਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਪਾਊਡਰ, ਕੈਪਸੂਲ ਜਾਂ ਪੀਣ ਵਾਲੇ ਪਦਾਰਥ ਸਿਹਤ ਲਈ ਸੁਰੱਖਿਅਤ ਹਨ ਜਾਂ ਨਹੀਂ। ਬਾਜ਼ਾਰ 'ਚ ਕਈ ਵਾਰ ਗੈਰ-ਮਿਆਰੀ ਜਾਂ ਪਾਬੰਦੀਸ਼ੁਦਾ ਸਪਲੀਮੈਂਟ ਆ ਜਾਂਦੇ ਹਨ, ਜੋ ਸਰੀਰ 'ਤੇ ਤੁਰੰਤ ਅਸਰ ਕਰਦੇ ਹਨ ਪਰ ਲੰਬੇ ਸਮੇਂ 'ਚ ਸਿਹਤ ਲਈ ਖ਼ਤਰਾ ਬਣ ਸਕਦੇ ਹਨ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਪੰਜਾਬ ਦੇ ਇਸ ਜ਼ਿਲ੍ਹੇ 'ਚ ਵਿਗੜੇ ਹਾਲਾਤ! ਘਰਾਂ ਦਾ ਸਾਮਾਨ ਬੰਨ੍ਹਣ ਲੱਗੇ ਲੋਕ, ਪਈ ਵੱਡੀ ਮੁਸੀਬਤ (ਵੀਡੀਓ)
ਪਹਾੜੀ ਇਲਾਕਿਆਂ 'ਚ ਭਾਰੀ ਮੀਂਹ ਕਾਰਨ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਦਾ ਸਿੱਧਾ ਅਸਰ ਫਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਪਾਣੀ ਨੇ ਕਈ ਪਿੰਡਾਂ ਦੀਆਂ ਫ਼ਸਲਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਹਾਲਾਤ ਇਹ ਹਨ ਕਿ ਹੁਣ ਲੋਕਾਂ ਨੇ ਆਪਣੇ ਘਰਾਂ ਦਾ ਸਮਾਨ ਵੀ ਬੰਨ੍ਹਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਕਿਸੇ ਵੇਲੇ ਵੀ ਉਨ੍ਹਾਂ ਦੇ ਘਰਾਂ 'ਚ ਪਾਣੀ ਵੜ ਸਕਦਾ ਹੈ ਅਤੇ ਉਨ੍ਹਾਂ ਨੂੰ ਆਪਣਾ ਘਰ-ਬਾਰ ਛੱਡਣਾ ਪੈ ਸਕਦਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

2. ਜਿੰਮ ਜਾਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਤੁਰੰਤ ਸ਼ੁਰੂ ਕੀਤੀ ਗਈ ਕਾਰਵਾਈ
ਪਿਛਲੇ ਕੁੱਝ ਸਮੇਂ ਤੋਂ ਜਿੰਮਾਂ 'ਚ ਘੱਟ ਉਮਰ ਦੇ ਨੌਜਵਾਨਾਂ 'ਚ ਹਾਰਟ ਅਟੈਕ ਦੇ ਵੱਧ ਰਹੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਦਿੱਤੇ ਪਿਛਲੇ ਦਿਨਾਂ ਦੇ ਬਿਆਨ ਤੋਂ ਬਾਅਦ ਹੁਣ ਲੱਗਦਾ ਹੈ ਕਿ ਸਰਕਾਰ ਨੇ ਇਸ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ ਪੰਜਾਬ ਭਰ ਦੇ ਜਿੰਮਾਂ 'ਚ ਵਰਤੇ ਜਾਣ ਵਾਲੇ ਸਪਲੀਮੈਂਟ ਦੀ ਜਾਂਚ ਹੋਵੇਗੀ। ਸਿਹਤ ਵਿਭਾਗ ਇਸ ਗੱਲ ਦੀ ਪੁਸ਼ਟੀ ਕਰੇਗਾ ਕਿ ਜਿੰਮਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਪਾਊਡਰ, ਕੈਪਸੂਲ ਜਾਂ ਪੀਣ ਵਾਲੇ ਪਦਾਰਥ ਸਿਹਤ ਲਈ ਸੁਰੱਖਿਅਤ ਹਨ ਜਾਂ ਨਹੀਂ। ਬਾਜ਼ਾਰ 'ਚ ਕਈ ਵਾਰ ਗੈਰ-ਮਿਆਰੀ ਜਾਂ ਪਾਬੰਦੀਸ਼ੁਦਾ ਸਪਲੀਮੈਂਟ ਆ ਜਾਂਦੇ ਹਨ, ਜੋ ਸਰੀਰ 'ਤੇ ਤੁਰੰਤ ਅਸਰ ਕਰਦੇ ਹਨ ਪਰ ਲੰਬੇ ਸਮੇਂ 'ਚ ਸਿਹਤ ਲਈ ਖ਼ਤਰਾ ਬਣ ਸਕਦੇ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

3. ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ
ਸਾਲ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਸੰਗਠਨ ਸਿਰਜਣ ਅਭਿਆਨ ਦੀ ਸ਼ੁਰੂਆਤ ਕੀਤੀ ਹੈ। ਜਲਦੀ ਹੀ ਸਾਰੇ ਜ਼ਿਲ੍ਹਿਆਂ ਨੂੰ ਨਵੇਂ ਪ੍ਰਧਾਨ ਮਿਲਣਗੇ। ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਲਈ ਪਾਰਟੀ ਹਾਈਕਮਾਂਡ ਨੇ ਸੰਗਠਨ ਸਿਰਜਣ ਅਭਿਆਨ ਤਹਿਤ 29 ਨਿਗਰਾਨ ਨਿਯੁਕਤ ਕੀਤੇ ਹਨ। ਇਸ ਦੀ ਜਾਣਕਾਰੀ ਕਾਂਗਰਸ ਪਾਰਟੀ ਦੇ ਜਨਰਲ ਸੈਕਟਰੀ ਕੇ.ਸੀ. ਵੇਨੂੰਗੋਪਾਲ ਵੱਲੋਂ ਦਿੱਤੀ ਗਈ ਹੈ। ਹੇਠਾਂ ਦਿੱਤੀ ਗਈ ਲਿਸਟ ਵਿਚ ਤੁਸੀਂ ਨਾਂ ਵੇਖ ਸਕਦੋ ਹੋ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

4. ਪੰਜਾਬ 'ਚ ਐਨਰਜੀ ਡਰਿੰਕਸ ‘ਤੇ ਬੈਨ! ਪੰਚਾਇਤ ਨੇ ਕਰ ਲਿਆ ਫ਼ੈਸਲਾ, ਪਿੰਡ ਦੇ ਮੁੰਡੇ-ਕੁੜੀ ਦਾ ਨਹੀਂ ਹੋਵੇਗਾ ਵਿਆਹ
ਸੰਗਰੂਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੰਗਰੂਰ ਦੇ ਪਿੰਡ ਉੱਪਲੀ ਦੀ ਪੰਚਾਇਤ ਵੱਲੋਂ ਸਾਰਿਆਂ ਦੀ ਸਹਿਮਤੀ ਨਾਲ ਮਤੇ ਪਾ ਕੇ ਸਖ਼ਤ ਫ਼ੈਸਲੇ ਲਏ ਗਏ ਹਨ। ਪਿੰਡ ਉੱਪਲੀ ਵਿਚ ਐਨਰਜੀ ਡਰਿਕੰਸ ਖ਼ਿਲਾਫ਼ ਮਤਾ ਪਾਇਆ ਗਿਆ ਹੈ।  ਪੰਚਾਇਤ ਨੇ ਐਨਰਜੀ ਡਰਿੰਕਸ ਵੇਚਣ 'ਤੇ ਬੈਨ ਲਗਾ ਦਿੱਤਾ ਹੈ। ਐਨਰਜੀ ਡਰਿੰਕ ਵੇਚਣ ਵਾਲੇ ਦਾ ਸਮਾਜਿਕ ਬਾਇਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਜਾਂ ਕਰਨ ਖ਼ਿਲਾਫ਼ ਵੀ ਮਤਾ ਪਾਇਆ ਗਿਆ ਹੈ। ਦੁਕਾਨਦਾਰਾਂ ਵੱਲੋਂ ਪੰਚਾਇਤ ਦਾ ਸਾਥ ਦਿੱਤਾ ਗਿਆ ਹੈ। ਇਸ ਦੇ ਇਲਾਵਾ ਪਿੰਡ ਦੇ ਹੀ ਮੁੰਡੇ-ਕੁੜੀ ਦੇ ਵਿਆਹ ਖ਼ਿਲਾਫ਼ ਵੀ ਮਤਾ ਪਾਇਆ ਗਿਆ। ਘਰਾਂ ਵਿਚ ਪ੍ਰਵਾਸੀ ਕਿਰਾਏ 'ਤੇ ਰੱਖਣ ਲਈ ਵੈਰੀਫਿਕੇਸ਼ਨ ਲਾਜ਼ਮੀ ਕੀਤੀ ਗਈ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

5. ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਜਨਮ ਅਸ਼ਟਮੀ ਦੀ ਦਿੱਤੀ ਵਧਾਈ, ਸਨਾਤਨ ਧਰਮ ਦੀ ਰੱਖਿਆ 'ਤੇ ਦਿੱਤਾ ਜ਼ੋਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਮਥੁਰਾ ਵਿਖੇ ਸ਼੍ਰੀ ਕ੍ਰਿਸ਼ਨ ਦੇ ਜਨਮ ਸਥਾਨ ਦਾ ਦੌਰਾ ਕੀਤਾ ਅਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਧਰਮ ਮਾਰਗ 'ਤੇ ਚੱਲ ਕੇ ਲੋਕਾਂ ਅਤੇ ਦੇਸ਼ ਦੀ ਭਲਾਈ ਲਈ ਕੰਮ ਕਰੋ। 
ਇਸ ਦੌਰਾਨ ਮੁੱਖ ਮੰਤਰੀ ਨੇ ਸਨਾਤਨ ਧਰਮ ਦੀ ਵਿਰਾਸਤ ਦੀ ਸੰਭਾਲ ਅਤੇ ਆਧੁਨਿਕ ਵਿਕਾਸ ਵਿਚਕਾਰ ਸੰਤੁਲਨ ਬਣਾਉਣ ਦੀ ਗੱਲ ਕੀਤੀ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਇੱਕ ਬਿਆਨ ਅਨੁਸਾਰ, ਸ਼ਨੀਵਾਰ ਸਵੇਰੇ ਲਗਭਗ 11:50 ਵਜੇ ਸ਼੍ਰੀ ਕ੍ਰਿਸ਼ਨ ਜਨਮ ਸਥਾਨ ਪਹੁੰਚੇ ਮੁੱਖ ਮੰਤਰੀ ਨੇ ਪਹਿਲਾਂ ਠਾਕੁਰ ਕੇਸ਼ਵਦੇਵ ਅਤੇ ਮਾਤਾ ਯੋਗਮਾਇਆ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ, ਉਨ੍ਹਾਂ ਨੇ ਗਰਭ ਗ੍ਰਹਿ ਵਿੱਚ ਸ਼੍ਰੀ ਕ੍ਰਿਸ਼ਨ ਪਲੇਟਫਾਰਮ ਦੀ ਪੂਜਾ ਕੀਤੀ। ਦਰਸ਼ਨ ਕਰਨ ਤੋਂ ਬਾਅਦ, ਉਨ੍ਹਾਂ ਨੇ ਸ਼ਰਧਾਲੂਆਂ ਨਾਲ ਭਰੇ ਕੰਪਲੈਕਸ ਵਿੱਚ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ, ਮੁੱਖ ਮੰਤਰੀ ਨੇ "ਵ੍ਰਿੰਦਾਵਨ ਬਿਹਾਰੀ ਲਾਲ" ਅਤੇ "ਜੈ ਸ਼੍ਰੀ ਰਾਧੇ" ਦੇ ਨਾਅਰੇ ਲਗਾਏ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

6. ਕਿਸ਼ਤਵਾੜ ਆਫ਼ਤ : CM ਉਮਰ ਅਬਦੁੱਲਾ ਪੀੜਤਾਂ ਲਈ ਰਾਹਤ ਫੰਡ ਦਾ ਕੀਤਾ ਐਲਾਨ
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਸ਼ਤਵਾੜ ਦੇ ਬੱਦਲ ਫਟਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਏਕਤਾ ਅਤੇ ਤੁਰੰਤ ਸਹਾਇਤਾ ਦੇ ਪ੍ਰਤੀਕ ਵਜੋਂ ਮੁੱਖ ਮੰਤਰੀ ਨੇ ਮੁੱਖ ਮੰਤਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

7. ਐਤਵਾਰ ਨੂੰ ਭਾਰਤ ਪਰਤਣਗੇ ਸ਼ੁਭਾਂਸ਼ੂ ਸ਼ੁਕਲਾ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਦੀ ਆਪਣੀ ਇਤਿਹਾਸਕ ਯਾਤਰਾ ਤੋਂ ਬਾਅਦ ਐਤਵਾਰ ਨੂੰ ਭਾਰਤ ਵਾਪਸ ਆਉਣ ਵਾਲੇ ਹਨ। ਉਹ ਆਪਣੇ ਦੋਸਤਾਂ ਅਤੇ ਸਹਿਯੋਗੀਆਂ ਨਾਲ ਆਪਣਾ ਤਜਰਬਾ ਸਾਂਝਾ ਕਰਨ ਲਈ ਉਤਸੁਕ ਹਨ। ਭਾਰਤੀ ਪੁਲਾੜ ਖੋਜ ਸੰਗਠਨ (ISRO) 2027 ਵਿੱਚ ਆਪਣੀ ਪਹਿਲੀ ਮਨੁੱਖੀ ਪੁਲਾੜ ਉਡਾਣ 'ਤੇ ਨਜ਼ਰ ਰੱਖ ਰਿਹਾ ਹੈ। ਦੱਸ ਦੇਈਏ ਕਿ ਸ਼ੁਕਲਾ ਪਿਛਲੇ ਇੱਕ ਸਾਲ ਤੋਂ ਅਮਰੀਕਾ ਵਿੱਚ ਹਨ ਅਤੇ ਆਈਐਸਐਸ ਲਈ ਐਕਸੀਓਮ-4 ਮਿਸ਼ਨ ਲਈ ਸਿਖਲਾਈ ਲੈ ਰਹੇ ਸਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

8. 'ਆਪਰੇਸ਼ਨ ਸਿੰਦੂਰ' ਦੌਰਾਨ ਮਾਰੇ ਗਏ ਸਨ ਪਾਕਿਸਤਾਨ ਦੇ 155 ਸੈਨਿਕ ! ਸਾਹਮਣੇ ਆਈ ਲਿਸਟ
22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਵਾਲੀ ਸਥਿਤੀ ਬਣ ਗਈ ਸੀ, ਜਿਸ ਦੌਰਾਨ ਦੋਵਾਂ ਦੇਸ਼ਾਂ ਵੱਲੋਂ ਵੱਡੇ ਪੱਧਰ 'ਤੇ ਸੈਨਿਕ ਕਾਰਵਾਈ ਕੀਤੀ ਗਈ। ਮਈ 2025 ਵਿੱਚ ਭਾਰਤ ਵੱਲੋਂ ਕੀਤੀ ਗਈ ਫੌਜੀ ਕਾਰਵਾਈ ਦੇ 'ਆਪ੍ਰੇਸ਼ਨ ਸਿੰਦੂਰ' ਬਾਰੇ ਇੱਕ ਵੱਡਾ ਖੁਲਾਸਾ ਹੋਇਆ ਹੈ, ਜਿਸ ਨੇ ਪਾਕਿਸਤਾਨ ਦੀ ਅਸਲੀਅਤ ਨੂੰ ਬੇਨਕਾਬ ਕਰ ਦਿੱਤਾ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

9. ਵੱਡੀ ਖ਼ਬਰ ; ਸਵੇਰੇ-ਸਵੇਰੇ ਮੰਤਰੀ ਪਿਓ ਤੇ MLA ਪੁੱਤ 'ਤੇ ਪੈ ਗਈ ED ਦੀ ਰੇਡ
ਤਾਮਿਲਨਾਡੂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਨੀਵਾਰ ਨੂੰ ਤਾਮਿਲਨਾਡੂ ਦੇ ਮੰਤਰੀ ਅਤੇ ਦ੍ਰਵਿੜ ਮੁਨੇਤਰ ਕਜ਼ਾਗਮ (ਡੀ.ਐੱਮ.ਕੇ.) ਦੇ ਨੇਤਾ ਆਈ. ਪੇਰੀਆਸਾਮੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਜੁੜੇ ਟਿਕਾਣਿਆਂ 'ਤੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

10. BCCI ਦਾ ਵੱਡਾ ਫੈਸਲਾ, ਰਿਸ਼ਭ ਪੰਤ ਦੀ ਸੱਟ ਤੋਂ ਬਾਅਦ ਲਾਗੂ ਕੀਤਾ ਨਵਾਂ ਨਿਯਮ
ਭਾਰਤੀ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਹਾਲ ਹੀ ਵਿੱਚ ਇੰਗਲੈਂਡ ਦੌਰੇ 'ਤੇ ਗੰਭੀਰ ਸੱਟ ਦਾ ਸਾਹਮਣਾ ਕਰਨਾ ਪਿਆ ਸੀ। ਲਾਰਡਜ਼ ਟੈਸਟ ਦੌਰਾਨ ਵਿਕਟਕੀਪਿੰਗ ਕਰਦੇ ਸਮੇਂ ਉਨ੍ਹਾਂ ਦੀ ਉਂਗਲੀ 'ਤੇ ਸੱਟ ਲੱਗ ਗਈ ਸੀ। ਇਸ ਦੇ ਨਾਲ ਹੀ ਮੈਨਚੈਸਟਰ ਟੈਸਟ ਵਿੱਚ ਪੰਤ ਨੂੰ ਲੱਤ 'ਤੇ ਗੰਭੀਰ ਸੱਟ ਲੱਗ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਮੈਦਾਨ ਛੱਡਣਾ ਪਿਆ ਸੀ। ਪੰਤ ਦੀ ਸੱਟ ਨੇ ਐਂਡਰਸਨ-ਤੇਂਦੁਲਕਰ ਟਰਾਫੀ ਸੀਰੀਜ਼ ਵਿੱਚ ਟੀਮ ਇੰਡੀਆ ਲਈ ਚਿੰਤਾਵਾਂ ਵਧਾ ਦਿੱਤੀਆਂ ਸਨ। ਜਿਸ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਹੁਣ ਆਉਣ ਵਾਲੇ ਘਰੇਲੂ ਸੀਜ਼ਨ ਤੋਂ ਪਹਿਲਾਂ ਇੱਕ ਨਵਾਂ ਨਿਯਮ ਬਣਾਇਆ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

Credit : www.jagbani.com

  • TODAY TOP NEWS