ਨਵੀਂ ਦਿੱਲੀ — ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਰਨਤਾਰਨ ਤੋਂ ਜ਼ਿਮਨੀ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਦਾ ਸਵਾਦ ਚੱਖਣਾ ਹੈ ਤਾਂ ਉਹ ਤਰਨਤਾਰਨ ਦੀ ਜ਼ਿਮਨੀ ਚੋਣ ਲੜਨ ।
ਉਨ੍ਹਾਂ ਕਿਹਾ ਕਿ ਤਰਨਤਾਰਨ ਅਜਿਹਾ ਹਲਕਾ ਹੈ, ਜਿਸ ਨੂੰ ਪੰਥਕ ਸੀਟ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਗਿਆਨੀ ਹਰਪ੍ਰੀਤ ਸਿੰਘ ਨੇ ਕੋਈ ਵੀ ਸਿਆਸੀ ਚੋਣ ਲੜਨ ਤੋਂ ਇਨਕਾਰ ਕੀਤਾ ਹੈ ਪਰ ਇਸ ਪਿੱਛੇ ਵੀ ਉਨ੍ਹਾਂ ਦੀ ਸਿਆਸਤ ਝਲਕਦੀ ਹੈ ਕਿਉਂਕਿ ਉਹ ਜਾਣਦੇ ਸਨ ਕਿ ਪਾਰਟੀ ਦੇ ਸਿਰ ’ਤੇ ਜ਼ਿਮਨੀ ਚੋਣ ਆ ਖੜ੍ਹੀ ਹੈ। ਉਨ੍ਹਾਂ ਨੂੰ ਇਹ ਵੀ ਪਤਾ ਸੀ ਕਿ ਇਸ ਜ਼ਿਮਨੀ ਚੋਣ ਲਈ ਪਾਰਟੀ ਦੇ ਨੁਮਾਇੰਦੇ ਉਨ੍ਹਾਂ ਦਾ ਨਾਂ ਪੇਸ਼ ਕਰ ਸਕਦੇ ਹਨ, ਜਿਸ ਲਈ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸਤ ਖੇਡਦਿਆਂ ਕੋਈ ਵੀ ਸਿਆਸੀ ਚੋਣ ਲੜਨ ਤੋਂ ਆਪਣੇ-ਆਪ ਨੂੰ ਲਾਂਭੇ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਤਰਨਤਾਰਨ ਦੀ ਜ਼ਿਮਨੀ ਚੋਣ ਲੜ ਕੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਨਾ ਚਾਹੀਦਾ ਹੈ।
Credit : www.jagbani.com