ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਛੇਰਾਨ ਇਲਾਕੇ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਝਗੜੇ ਤੋਂ ਬਾਅਦ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਬੰਧੀ ਮ੍ਰਿਤਕ ਦੇ ਪਰਿਵਾਰ ਨੇ 5 ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਇਨ੍ਹਾਂ ’ਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com