ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬੀ ਧਰਤੀ, ਘਰਾਂ 'ਚੋਂ ਨਿਕਲ ਕੇ ਬਾਹਰ ਵੱਲ ਭੱਜੇ ਲੋਕ

ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬੀ ਧਰਤੀ, ਘਰਾਂ 'ਚੋਂ ਨਿਕਲ ਕੇ ਬਾਹਰ ਵੱਲ ਭੱਜੇ ਲੋਕ

ਇੰਟਰਨੈਸ਼ਨਲ ਡੈਸਕ : ਐਤਵਾਰ ਦੁਪਹਿਰ ਨੂੰ ਨੇਪਾਲ ਦੇ ਪੂਰਬੀ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਨਿਗਰਾਨੀ ਅਤੇ ਖੋਜ ਕੇਂਦਰ (NEMRC) ਅਨੁਸਾਰ, ਰਾਮੇਛਾਪ ਜ਼ਿਲ੍ਹੇ ਵਿੱਚ 4.0 ਤੀਬਰਤਾ ਦਾ ਭੂਚਾਲ ਆਇਆ। ਚੰਗੀ ਗੱਲ ਇਹ ਹੈ ਕਿ ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਭੂਚਾਲ ਕਾਰਨ ਦਹਿਸ਼ਤ ਵਿੱਚ ਆਏ ਲੋਕ ਆਪਣੇ ਘਰਾਂ ਵਿੱਚੋਂ ਨਿਕਲ ਕੇ ਬਾਹਰ ਵੱਲ ਭੱਜ ਗਏ। 

ਰਾਮੇਛਾਪ ਦੇ ਹੇਲਾਮਚੋ ਖੇਤਰ 'ਚ ਸੀ ਭੂਚਾਲ ਦਾ ਕੇਂਦਰ
ਭੂਚਾਲ ਦੁਪਹਿਰ 3:43 ਵਜੇ ਆਇਆ ਅਤੇ ਇਸਦਾ ਕੇਂਦਰ ਰਾਮੇਛਾਪ ਜ਼ਿਲ੍ਹੇ ਦੇ ਹੇਲਾਮਚੋ ਖੇਤਰ ਵਿੱਚ ਸੀ, ਜੋ ਕਿ ਕਾਠਮੰਡੂ ਤੋਂ ਲਗਭਗ 150 ਕਿਲੋਮੀਟਰ ਪੂਰਬ ਵਿੱਚ ਸਥਿਤ ਹੈ।

ਨੇੜਲੇ ਜ਼ਿਲ੍ਹਿਆਂ 'ਚ ਵੀ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
ਭੂਚਾਲ ਦੇ ਝਟਕੇ ਦੋਲਖਾ, ਸਿੰਧੂਲੀ ਅਤੇ ਕਾਵਰੇਪਾਲਾਂਚੋਕ ਜ਼ਿਲ੍ਹਿਆਂ ਵਿੱਚ ਵੀ ਮਹਿਸੂਸ ਕੀਤੇ ਗਏ। ਹਾਲਾਂਕਿ, ਹੁਣ ਤੱਕ ਕਿਤੇ ਵੀ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Credit : www.jagbani.com

  • TODAY TOP NEWS