ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: PRTC ਬੱਸ ਤੇ ਪਿਕਅਪ ਗੱਡੀ ਦੀ ਟੱਕਰ, 3 ਦੀ ਮੌਤ, ਉੱਡੇ ਪਰਖੱਚੇ

ਜਲੰਧਰ 'ਚ ਵਾਪਰਿਆ ਭਿਆਨਕ ਹਾਦਸਾ: PRTC ਬੱਸ ਤੇ ਪਿਕਅਪ ਗੱਡੀ ਦੀ ਟੱਕਰ, 3 ਦੀ ਮੌਤ, ਉੱਡੇ ਪਰਖੱਚੇ

ਜਲੰਧਰ : ਜਲੰਧਰ-ਕਪੂਰਥਲਾ ਰਾਸ਼ਟਰੀ ਰਾਜਮਾਰਗ 'ਤੇ ਸਵੇਰੇ-ਸਵੇਰੇ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਜਿਥੇ ਪਿੰਡ ਸੰਗਲ ਸੋਲ ਵਿੱਚ PRTC ਬੱਸ ਤੇ ਪਿਕਅਪ ਗੱਡੀ ਦੇ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਤੋਂ ਬਾਅਦ ਬੱਸ ਡਿਵਾਇਡਰ ਟੱਪ ਜਾਂਦੀ ਹੈ। ਇਸ ਭਿਆਨਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਚੀਕ ਚਿਹਾੜਾ ਮੱਚ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - ਵੱਡੀ ਖ਼ਬਰ: ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮਕਸੂਦਾਂ ਥਾਣੇ ਅਧੀਨ ਆਉਂਦੇ ਮੰਡ ਚੌਕੀ ਇਲਾਕੇ ਵਿੱਚ ਵਾਪਰਿਆ ਹੈ, ਜਿਸ ਦੌਰਾਨ ਪਿਕਅਪ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਦੇ ਵਾਪਰ ਜਾਣ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਇਹ ਘਟਨਾ ਵਾਪਰੀ ਹੈ। ਇਸ ਹਾਦਸੇ ਤੋਂ ਬਾਅਦ ਇੱਕਠੇ ਹੋਏ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਹੈ, ਜਿਸ ਕਾਰਨ ਵੱਡਾ ਟ੍ਰੈਫਿਕ ਜਾਮ ਹੋ ਗਿਆ। ਲੰਘਣ ਲਈ ਰਾਸਤਾ ਨਾ ਮਿਲਣ ਕਰਕੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।

ਪੜ੍ਹੋ ਇਹ ਵੀ - ਤੇਜ਼ੀ ਨਾਲ ਫੈਲ ਰਹੀ ਇਹ ਘਾਤਕ ਬੀਮਾਰੀ: ਕੁੜੀ ਦੀ ਮੌਤ ਮਗਰੋਂ ਸਿਹਤ ਵਿਭਾਗ ਨੂੰ ਪਈਆਂ ਭਾਜੜਾਂ

ਦੱਸ ਦੇਈਏ ਕਿ ਘਟਨਾ ਤੋਂ ਬਾਅਦ ਥਾਣਾ ਮਕਸੂਦਾਂ ਦੇ ਐਸਐਚ ਓ ਬਿਕਰਮ ਸਿੰਘ ਮੰਡ ਚੌਂਕੀ ਦੇ ਇੰਚਾਰਜ ਜੰਗ ਬਹਾਦਰ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ, ਜਿਹਨਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਵਿਚ ਮਾਰੇ ਗਏ ਵਿਅਕਤੀ ਵਿਆਹੇ ਹੋਏ ਸਨ, ਉਹਨਾਂ ਦੇ ਬੱਚੇ ਬਹੁਤ ਛੋਟੇ-ਛੋਟੇ ਸਨ। ਇਹ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਮੰਡੀ ਤੋਂ ਸਬਜ਼ੀ ਲੈਣ ਲਈ ਜਾ ਰਹੇ ਹਨ ਪਰ ਰਾਸਤੇ ਵਿਚ ਹੀ ਉਹਨਾਂ ਨਾਲ ਦੁੱਖਦ ਘਟਨਾ ਵਾਪਰ ਗਈ। 

ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Credit : www.jagbani.com

  • TODAY TOP NEWS