ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ

ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ

ਸੰਗਰੂਰ– ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ। ਇਸ ਮੌਕੇ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਮੁਲਾਜ਼ਮ 24 ਘੰਟੇ ਰਹਿਣਗੇ On Duty! ਜਾਰੀ ਹੋ ਗਏ ਨਵੇਂ ਨਿਰਦੇਸ਼

ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ’ਚ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS