ਗੁਰਦਾਸਪੁਰ (ਗੁਰਪ੍ਰੀਤ)- ਬੀਤੀ ਸ਼ਾਮ 6 ਵਜੇ ਦੇ ਕਰੀਬ ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚੋਂ ਗੁਜਰਦੀ ਅਪਰ ਬਾਰੀ ਦੁਆਬ ਨਹਿਰ 'ਚ ਇੱਕ ਔਰਤ ਨੇ ਪੁੱਲ ਤੋਂ ਛਲਾਂਗ ਲਗਾ ਦਿੱਤੀ ਸੀ। ਜਿਸ ਕਾਰਨ ਔਰਤ ਨੂੰ ਤੇਜ਼ ਪਾਣੀ ਦੇ ਬਹਾਅ 'ਚ ਰੁੜਦਿਆਂ ਲੁਧਿਆਣਾ ਮੁਹੱਲੇ ਦੇ ਕੁਝ ਨੌਜਵਾਨਾਂ ਨੇ ਦੇਖਿਆ ਤਾਂ ਉਨ੍ਹਾਂ ਨੇ ਨਹਿਰ 'ਚ ਛਲਾਂਗ ਮਾਰ ਦਿੱਤੀ ਅਤੇ ਔਰਤ ਨੂੰ ਬਾਹਰ ਕੱਢ ਲਿਆ।
ਇਸ ਤੋਂ ਔਰਤ ਨੂੰ ਧਾਰੀਵਾਲ ਦੇ ਸਰਕਾਰੀ ਹਸਪਤਾਲ 'ਚ ਪਹੁੰਚਾਇਆ ਗਿਆ ਪਰ ਔਰਤ ਦੀ ਜਾਨ ਨਹੀਂ ਬਚਾਈ ਜਾ ਸਕੀ। ਔਰਤ ਦੀ ਪਛਾਣ ਨਜ਼ਦੀਕੀ ਪਿੰਡ ਮਰੜ ਦੀ ਰਹਿਣ ਵਾਲੀ ਰਣਜੀਤ ਕੌਰ (33) ਦੇ ਤੌਰ 'ਤੇ ਹੋਈ ਹੈ । ਜਾਣਕਾਰੀ ਮਿਲੀ ਹੈ ਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com