ਵੱਡੇ ਖ਼ਤਰੇ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ! ਲੋਕਾਂ ਨੇ ਲਿਆ ਸੁੱਖ ਦਾ ਸਾਹ

ਵੱਡੇ ਖ਼ਤਰੇ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ! ਲੋਕਾਂ ਨੇ ਲਿਆ ਸੁੱਖ ਦਾ ਸਾਹ

ਫਾਜ਼ਿਲਕਾ : ਪੰਜਾਬ 'ਚ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਹੜ੍ਹਾਂ ਦੇ ਖ਼ਤਰੇ ਵਿਚਾਲੇ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਦਰਅਸਲ ਸਤਲੁਜ ਦਰਿਆ 'ਚ ਛੱਲਾਂ ਮਾਰਦਾ ਪਾਣੀ ਹੁਣ ਘੱਟਣਾ ਸ਼ੁਰੂ ਹੋ ਗਿਆ ਅਤੇ ਹੜ੍ਹਾਂ ਦਾ ਖ਼ਤਰਾ ਟਲਦਾ ਦਿਖਾਈ ਦੇ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਡਰੇਨੇਜ ਵਿਭਾਗ ਦੇ ਐਕਸੀਅਨ ਗੁਰਵੀਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਸਰਹੱਦੀ ਇਲਾਕੇ ਦੇ ਦੌਰੇ 'ਤੇ ਨਿਕਲੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਸਤਲੁਜ 'ਚ 90 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਸੀ, ਜੋ ਕਿ ਹੁਣ ਘੱਟ ਕੇ 72 ਹਜ਼ਾਰ ਕਿਊਸਿਕ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੀਕੇ ਹੈੱਡ ਅਤੇ ਹੁਸੈਨੀਵਾਲਾ ਹੈੱਡ ਤੋਂ ਛੱਡੇ ਜਾਣ ਵਾਲੇ ਪਾਣੀ 'ਚ ਵੀ ਕਮੀ ਆਈ ਹੈ। ਇਸ ਕਾਰਨ ਹੁਣ ਪਾਣੀ ਘੱਟਣ ਦੇ ਆਸਾਰ ਹਨ। ਦੱਸਣਯੋਗ ਹੈ ਕਿ ਫਾਜ਼ਿਲਕਾ ਦੇ ਕਾਵਾਂਵਾਲੀ ਪੱਤਣ ਪਾਰ ਪੈਂਦੇ ਦਰਜਨਾਂ ਪਿੰਡਾਂ 'ਚ ਸਤਲੁਜ ਦੇ ਪਾਣੀ ਨੇ ਹੜ੍ਹ ਵਰਗੇ ਹਾਲਾਤ ਕਰ ਦਿੱਤੇ ਸਨ ਅਤੇ ਫ਼ਸਲਾਂ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਈਆਂ ਸਨ।

ਇੱਥੋਂ ਤੱਕ ਕਿ ਲੋਕਾਂ ਨੂੰ ਕਿਤੇ ਜਾਣ ਲਈ ਵੀ ਕਿਸ਼ਤੀ ਦਾ ਸਹਾਰਾ ਲੈਣਾ ਪੈ ਰਿਹਾ ਸੀ। ਕਈ ਲੋਕਾਂ ਦੇ ਘਰ ਵੀ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਏ ਸਨ ਅਤੇ ਕਈ ਲੋਕ ਆਪਣਾ ਸਮਾਨ ਬੰਨ੍ਹ ਕੇ ਰਿਸ਼ਤੇਦਾਰਾਂ ਦੇ ਚਲੇ ਗਏ ਸਨ। ਇਸ ਸਭ ਵਿਚਾਲੇ ਹੁਣ ਇਨ੍ਹਾਂ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


 

Credit : www.jagbani.com

  • TODAY TOP NEWS