ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਅਕਾਲੀ ਆਗੂ, ਪੁਲਸ ਨਾਲ ਹੋ ਗਈ ਤਿੱਖੀ ਬਹਿਸ (ਵੀਡੀਓ)

ਬਿਕਰਮ ਮਜੀਠੀਆ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਅਕਾਲੀ ਆਗੂ, ਪੁਲਸ ਨਾਲ ਹੋ ਗਈ ਤਿੱਖੀ ਬਹਿਸ (ਵੀਡੀਓ)

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਇੰਨ੍ਹੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ। ਅੱਜ ਸੁੱਚਾ ਸਿੰਘ ਲੰਗਾਹ ਸਮੇਤ ਹੋਰ ਕਈ ਅਕਾਲੀ ਆਗੂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਜੇਲ੍ਹ 'ਚ ਪਹੁੰਚੇ। ਇਸ ਦੌਰਾਨ ਪੁਲਸ ਵੱਲੋਂ ਉਨ੍ਹਾਂ ਨੂੰ ਮੁਲਾਕਾਤ ਤੋਂ ਰੋਕੇ ਜਾਣ 'ਤੇ ਅਕਾਲੀ ਆਗੂਆਂ ਵੱਲੋਂ ਮੁਲਾਜ਼ਮਾਂ ਨਾਲ ਤਿੱਖੀ ਬਹਿਸਬਾਜ਼ੀ ਵੀ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ

ਦਰਅਸਲ, ਮੌਕੇ 'ਤੇ ਮੌਜੂਦ ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਨਾਲ ਸਿਰਫ਼ ਉਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਵਕੀਲ ਸਾਹਿਬਾਨ ਹੀ ਮੁਲਾਕਾਤ ਕਰ ਸਕਦੇ ਹਨ। ਇਸ 'ਤੇ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਵੀ ਇਕ ਪਰਿਵਾਰ ਵਾਂਗ ਹੀ ਹਨ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਅਜਿਹਾ ਤਾਂ ਕਦੇ ਮੁਗ਼ਲਾਂ ਤੇ ਅੰਗਰੇਜ਼ਾਂ ਦੇ ਰਾਜ ਵੇਲੇ ਵੀ ਨਹੀਂ ਸੀ ਹੋਇਆ, ਹੁਣ ਤਾਂ ਦੇਸ਼ ਆਜ਼ਾਦ ਹੈ ਤੇ ਲੋਕਾਂ ਦੀ ਆਪਣੀ ਸਰਕਾਰ ਹੈ। ਪੁਲਸ ਮੁਲਾਜ਼ਮਾਂ ਵੱਲੋਂ ਨਿਯਮਾਂ ਦਾ ਹਵਾਲਾ ਦਿੱਤੇ ਜਾਣ 'ਤੇ ਲੰਗਾਹ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਈ ਤਾਂ ਇਹ ਨਿਯਮ ਬਦਲ ਦਿਆਂਗੇ। ਪੁਲਸ ਅਫ਼ਸਰਾਂ ਨੇ ਕਿਹਾ ਕਿ ਨਿਯਮਾਂ ਮੁਤਾਬਕ ਮਜੀਠੀਆ ਦੇ ਪਰਿਵਾਰਕ ਮੈਂਬਰਾਂ ਤੇ ਵਕੀਲ ਸਾਹਿਬਾਨਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਤੋਂ ਰੋਕਿਆ ਨਹੀਂ ਜਾ ਰਿਹਾ, ਪਰ ਇਨ੍ਹਾਂ ਤੋਂ ਇਲਾਵਾ ਕਿਸੇ ਹੋਰ ਨੂੰ ਮੁਲਾਕਾਤ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। 

- ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

Credit : www.jagbani.com

  • TODAY TOP NEWS