ਚੰਡੀਗੜ੍ਹ : ਪੰਜਾਬੀ ਅਦਾਕਾਰ ਦੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਪਤਾ ਲੱਗਾ ਹੈ ਕਿ ਉਹ ਪਿੱਛਲ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਹਾਲਕ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ।
ਪੜ੍ਹੋ ਇਹ ਵੀ - ਅਮਰੀਕਾ ਗਏ 5.5 ਕਰੋੜ Visa ਧਾਰਕਾਂ ਲਈ ਬੁਰੀ ਖ਼ਬਰ: ਰੱਦ ਹੋ ਸਕਦੈ ਤੁਹਾਡਾ Visa!

23 ਅਗਸਤ ਨੂੰ ਹੋਵੇਗਾ ਅੰਤਿਮ ਸੰਸਕਾਰ
ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਦੁਪਹਿਰ 12 ਵਜੇ ਮੋਹਾਲੀ ਦੇ ਬਲੰਗੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅੰਤਿਮ ਦਰਸ਼ਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਕਲਾਕਾਰਾਂ ਦੇ ਇਕੱਠੇ ਹੋਣ ਦੀ ਉਮੀਦ ਹੈ। ‘ਚਾਚਾ ਚਤਰਾ’ ਕਿਰਦਾਰ ਨਾਲ ਮਸ਼ਹੂਰ ਹੋਣ ਵਾਲੇ ਤੇ ਸਾਰਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਪੰਜਾਬੀ ਫਿਲਮ ਜਗਤ ‘ਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਜਸਵਿੰਦਰ ਭੱਲਾ ਨੇ ਆਪਣੀ ਵਿਲੱਖਣ ਸ਼ੈਲੀ ਅਤੇ ਯਾਦਗਾਰੀ ਕਿਰਦਾਰਾਂ ਨਾਲ ਪੰਜਾਬੀ ਮਨੋਰੰਜਨ ਜਗਤ 'ਤੇ ਇੱਕ ਅਮਿੱਟ ਛਾਪ ਛੱਡੀ ਹੈ। ਜਸਵਿੰਦਰ ਭੱਲਾ ਪੰਜਾਬੀ ਸਿਨੇਮਾ ਦੇ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਸੀ, ਜਿਨ੍ਹਾਂ ਨੇ ਕਾਮੇਡੀ ਨੂੰ ਨਵੀਆਂ ਉਚਾਈਆਂ ਦਿੱਤੀਆਂ। ਉਨ੍ਹਾਂ ਦੇ ਕਾਮਿਕ ਟਾਈਮਿੰਗ, ਸਾਦਗੀ ਅਤੇ ਵਿਅੰਗ ਨਾਲ ਭਰੇ ਸੰਵਾਦਾਂ ਨੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਹਿਲਾ ਦਿੱਤਾ।
ਪੜ੍ਹੋ ਇਹ ਵੀ - ਇਸ ਮਹੀਨੇ ਦੇ ਆਖਰੀ ਹਫ਼ਤੇ ਮਚੇਗੀ ਤਬਾਹੀ! IMD ਵਲੋਂ ਰੈੱਡ ਅਲਰਟ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com