ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਸੁਖਬੀਰ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਿਖਿਆ ਕਿ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ।

ਸੁਖਬੀਰ ਨੇ ਕਿਹਾ ਕਿ ਜਸਵਿੰਦਰ ਭੱਲਾ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ 'ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜ਼ਿੰਦਗੀ 'ਚ ਲੋਕਾਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾ ਯਾਦ ਕਰਨਗੇ।

ਦੱਸਣਯੋਗ ਹੈ ਕਿ ਦੱਸਿਆ ਜਸਵਿੰਦਰ ਭੱਲਾ ਕਾਫ਼ੀ ਸਮੇਂ ਤੋਂ ਬੀਮਾਰ ਸਨ ਅਤੇ ਸ਼ੁੱਕਰਵਾਰ ਸਵੇਰੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ 'ਚ ਸੰਖੇਪ ਬਿਮਾਰੀ ਤੋਂ ਬਾਅਦ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਉਹ 65 ਸਾਲ ਦੇ ਸਨ। ਦੱਸਿਆ ਜਾ ਰਿਹਾ ਹੈ ਕਿ ਕੁੱਝ ਦਿਨ ਪਹਿਲਾਂ ਬਿ਼ੀਮਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
PunjabKesari
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

Credit : www.jagbani.com

  • TODAY TOP NEWS