ਨੈਸ਼ਨਲ ਡੈਸਕ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਬੀਤੇ ਦਿਨੀਂ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਅਤੇ ਹੈਰਾਨ ਕਰਨ ਵਾਲਾ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਸ ਨੇ ਇਸ ਹਮਲੇ ਦੇ ਮੁੱਖ ਦੋਸ਼ੀ ਰਾਜੇਸ਼ ਖੀਮਜੀ ਦੇ ਇੱਕ ਦੋਸਤ ਨੂੰ ਗੁਜਰਾਤ ਦੇ ਰਾਜਕੋਟ ਤੋਂ ਹਿਰਾਸਤ ਵਿੱਚ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਨੂੰ ਸ਼ੱਕ ਹੈ ਕਿ ਇਸ ਦੋਸਤ ਨੇ ਹਮਲੇ ਲਈ ਰਾਜੇਸ਼ ਨੂੰ ਪੈਸੇ ਦਿੱਤੇ ਸਨ।
ਪੜ੍ਹੋ ਇਹ ਵੀ - ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ, ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ
ਹਮਲੇ ਦੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਰਾਜੇਸ਼ ਦੇ ਮੋਬਾਈਲ ਫੋਨ ਤੋਂ 10 ਅਜਿਹੇ ਨੰਬਰ ਮਿਲੇ ਹਨ, ਜਿਸ ਨਾਲ ਉਹ ਨਿਯਮਿਤ ਤੌਰ 'ਤੇ ਗੱਲ ਕਰਦਾ ਸੀ। ਇਨ੍ਹਾਂ ਵਿੱਚੋਂ ਇੱਕ ਨੰਬਰ ਰਾਜਕੋਟ ਤੋਂ ਉਸਦੇ ਦੋਸਤ ਦਾ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਦੋਸਤ ਨੇ ਰਾਜੇਸ਼ ਦੇ ਬੈਂਕ ਖਾਤੇ ਵਿੱਚ ਪੈਸੇ ਟ੍ਰਾਂਸਫਰ ਕੀਤੇ ਸਨ। ਪੁਲਸ ਹੁਣ ਇਸ ਦੋਸਤ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸਨੇ ਇਹ ਪੈਸੇ ਕਿਉਂ ਦਿੱਤੇ ਅਤੇ ਕੀ ਉਸਦਾ ਇਸ ਹਮਲੇ ਨਾਲ ਕੋਈ ਲੈਣਾ-ਦੇਣਾ ਹੈ।
ਪੜ੍ਹੋ ਇਹ ਵੀ - ਅਮਰੀਕਾ ਗਏ 5.5 ਕਰੋੜ Visa ਧਾਰਕਾਂ ਲਈ ਬੁਰੀ ਖ਼ਬਰ: ਰੱਦ ਹੋ ਸਕਦੈ ਤੁਹਾਡਾ Visa!
ਮੁੱਖ ਦੋਸ਼ੀ ਤੋਂ ਪੁੱਛਗਿੱਛ ਜਾਰੀ
ਮੁੱਖ ਮੰਤਰੀ 'ਤੇ ਅਚਾਨਕ ਹੋਏ ਹਮਲੇ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਸੀ। ਅਦਾਲਤ ਨੇ ਹਮਲੇ ਦੇ ਮੁੱਖ ਦੋਸ਼ੀ ਰਾਜੇਸ਼ ਖੀਮਜੀ ਨੂੰ ਪੁੱਛਗਿੱਛ ਲਈ ਪੰਜ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਸ ਉਸ ਤੋਂ ਅਤੇ ਉਸਦੇ ਦੋਸਤਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਉਨ੍ਹਾਂ ਦੇ ਬਿਆਨਾਂ ਨੂੰ ਮਿਲਾ ਰਹੀ ਹੈ। ਇਸ ਨਾਲ ਇਹ ਸਮਝਣ ਵਿੱਚ ਮਦਦ ਮਿਲੇਗੀ ਕਿ ਕੀ ਰਾਜੇਸ਼ ਨੇ ਇਹ ਹਮਲਾ ਇਕੱਲੇ ਕੀਤਾ ਸੀ ਜਾਂ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਸੀ।
ਜ਼ਿਕਰਯੋਗ ਹੈ ਕਿ ਰਾਜੇਸ਼ ਖਿਮਜੀ ਵੀ ਰਾਜਕੋਟ ਦਾ ਰਹਿਣ ਵਾਲਾ ਹੈ। ਉਸਦੀ ਗ੍ਰਿਫਤਾਰੀ ਤੋਂ ਬਾਅਦ, ਉਸਦੀ ਮਾਂ ਨੇ ਦਾਅਵਾ ਕੀਤਾ ਸੀ ਕਿ ਉਹ ਮਾਨਸਿਕ ਤੌਰ 'ਤੇ ਬੀਮਾਰ ਹੈ ਅਤੇ ਜਾਨਵਰਾਂ ਨੂੰ ਬਹੁਤ ਪਿਆਰ ਕਰਦਾ ਹੈ। ਪੁਲਸ ਹੁਣ ਇਨ੍ਹਾਂ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਹਮਲੇ ਦੇ ਪਿੱਛੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।
ਪੜ੍ਹੋ ਇਹ ਵੀ - Dream11 ਹੋਵੇਗਾ ਬੈਨ! ਆਨਲਾਈਨ ਗੇਮਿੰਗ ਦੀ ਦੁਨੀਆ 'ਚ ਹੋਵੇਗਾ ਵੱਡਾ ਬਦਲਾਅ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com